ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ
ਫਾਜ਼ਿਲਕਾ 18 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਮੁੱਖ ਖੇਤੀਬਾੜੀ ਅਫਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਦੀ ਟੀਮ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦੀ ਹੋਈ।


ਫਾਜ਼ਿਲਕਾ 18 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਮੁੱਖ ਖੇਤੀਬਾੜੀ ਅਫਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਤਹਿਤ ਹੀ ਅੱਜ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬੁਰਜ ਮੁਹਾਰ ਰੁਹੇੜਿਆ ਵਾਲੀ, ਗੋਬਿੰਦਗੜ੍ਹ, ਧਰਾਂਗਵਾਲੀ, ਕੇਰਾ ਖੇੜਾ, ਕੁੰਡਲ, ਚੰਨਣ ਖੇੜਾ, ਬੱਲੂਆਣਾ, ਢਾਬਾ ਕੋਕਰੀਆ, ਭੰਗਾਲਾ, ਜੋਧਪੁਰ ਤੇ ਤਾਜਾ ਪੱਟੀ ਵਿਖੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਗਿਆ ਤੇ ਦੱਸਿਆ ਗਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਆਧੁਨਿਕ ਖੇਤੀ ਸੰਦਾਂ ਦੀ ਮਦਦ ਨਾਲ ਜਮੀਨ ਵਿੱਚ ਹੀ ਵਾਹ ਦੇਈਏ ਤਾਂ ਅਜਿਹਾ ਕਰਨ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧਣ ਨਾਲ ਅਗਲੀ ਫਸਲ ਦਾ ਝਾੜ ਵੀ ਵਧਦਾ ਹੈ ਵਾਤਾਵਰਨ ਵੀ ਗੰਧਲਾ ਹੋਣ ਤੋਂ ਬਚਿਆ ਰਹਿੰਦਾ ਹੈ।

ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਆਓ ਅਸੀਂ ਸਾਰੇ ਰਲ ਕੇ ਆਪਣੇ ਫਾਜ਼ਿਲਕਾ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰੀਏ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈਏ ਅਤੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਪ੍ਰੇਰਿਤ ਕਰੀਏ।

ਬੇਲਰ ਨਾਲ ਗੱਠਾਂ ਬਣਾਉਣ ਤੋਂ ਬਾਅਦ ਅਪਾਣੀ 6 ਏਕੜ ਜਮੀਨ ਵਿੱਚ ਕਣਕ ਸਿੱਧੀ ਬਿਜਾਈ ਕੀਤੀ ਫਾਜ਼ਿਲਕਾ ਦੇ ਅਗਾਂਹਵਧੂ ਕਿਸਾਨ ਵਿਨੋਦ ਕੁਮਾਰ ਨੇ

ਫਾਜ਼ਿਲਕਾ ਦੇ ਪਿੰਡ ਤਾਜ਼ਾ ਪੱਟੀ ਦੇ ਅਗਾਂਹਵਧੂ ਕਿਸਾਨ ਵਿਨੋਦ ਕੁਮਾਰ ਨੇ ਆਪਣੀ 6 ਏਕੜ ਜ਼ਮੀਨ ਵਿਚਲੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਪਾਇਆ ਹੈ।

ਕਿਸਾਨ ਵਿਨੋਦ ਕੁਮਾਰ ਨੇ ਆਪਣੀ ਜ਼ਮੀਨ ਵਿੱਚ ਪਰਾਲੀ ਦੀਆਂ ਗੱਠਾਂ ਬਣਾਉਣ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕੀਤੀ| ਕਿਸਾਨ ਨੇ ਹੋਰਨਾਂ ਕਿਸਾਨਾਂ ਨੂੰ ਵੀ ਕਿਹਾ ਕਿ ਉਹ ਆਪਣੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ। ਅਜਿਹਾ ਕਰਨ ਨਾਲ ਕਿਸਾਨਾਂ ਦੀ ਜਮੀਨ ਦੀ ਹਾਲਤ ਸੁਧਰੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande