ਧੂਰਕੋਟ ਦੇ ਨੌਜਵਾਨ ਕਿਸਾਨਾਂ ਨੇ ਪਰਾਲੀ ਨੂੰ ਬਣਾਇਆ ਕਮਾਈ ਦਾ ਸਾਧਨ
ਬਰਨਾਲਾ, 18 ਨਵੰਬਰ (ਹਿੰ. ਸ.)। ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸਾਲ 2025 ਦੌਰਾਨ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੇ ਕਿਸਾਨਾਂ ਅਤੇ ਨੌਜਵਾਨਾਂ ਨਾਲ ਨਿਰੰਤਰ ਜਾਗਰੂਕਤਾ ਕੈਂਪਾਂ ਅਤੇ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ, ਜਿਸ ਨਾਲ ਜ਼ਿਲ੍ਹੇ ਵਿੱਚ ਪਰਾਲੀ ਨੂੰ ਪ੍ਰਦੂਸ਼ਣ ਦਾ ਕਾਰਨ ਬਣਾਉਣ ਦੀ ਬਜਾਏ ਕਮਾਈ ਅਤੇ ਰ
ਪਿੰਡ ਧੂਰਕੋਟ ਦਾ ਨੌਜਵਾਨ ਕਿਸਾਨ ਰਵਿੰਦਰ ਸਿੰਘ ਜਾਣਕਾਰੀ ਦਿੰਦਾ ਹੋਇਆ।


ਬਰਨਾਲਾ, 18 ਨਵੰਬਰ (ਹਿੰ. ਸ.)। ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸਾਲ 2025 ਦੌਰਾਨ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੇ ਕਿਸਾਨਾਂ ਅਤੇ ਨੌਜਵਾਨਾਂ ਨਾਲ ਨਿਰੰਤਰ ਜਾਗਰੂਕਤਾ ਕੈਂਪਾਂ ਅਤੇ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ, ਜਿਸ ਨਾਲ ਜ਼ਿਲ੍ਹੇ ਵਿੱਚ ਪਰਾਲੀ ਨੂੰ ਪ੍ਰਦੂਸ਼ਣ ਦਾ ਕਾਰਨ ਬਣਾਉਣ ਦੀ ਬਜਾਏ ਕਮਾਈ ਅਤੇ ਰੋਜ਼ਗਾਰ ਦਾ ਸਾਧਨ ਬਣਾਉਣ ਉੱਤੇ ਕੰਮ ਚੱਲ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਅਤੇ ਬੇਲਰ ਮਾਲਕਾਂ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਭਗ 15 ਥਾਵਾਂ 'ਤੇ ਪੰਚਾਇਤੀ ਅਤੇ ਖਾਲੀ ਜ਼ਮੀਨਾਂ ਵਿੱਚ ਪਰਾਲੀ ਡੰਪ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ ਪਰਾਲੀ ਇਕੱਠੀ ਕੀਤੀ ਜਾ ਰਹੀ ਹੈ। ਇਹਨਾਂ 'ਚ ਪਿੰਡ ਚੰਨਣਵਾਲ, ਗਹਿਲ, ਵਜੀਦਕੇ ਕਲਾਂ, ਖੁੱਡੀ ਖੁਰਦ, ਸੰਘੇੜਾ, ਭੈਣੀ ਜੱਸਾ, ਗਿੱਲ ਕੋਠੇ ਅਤੇ ਹਰਿਗੜ੍ਹ ਮੁੱਖ ਹਨ।

ਉਨ੍ਹਾਂ ਕਿਹਾ ਕਿ ਪਿੰਡ ਧੂਰਕੋਟ ਦੇ ਦੋ ਨੌਜਵਾਨ ਕਿਸਾਨ, ਰਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਆਪਣੇ ਪਿੰਡ ਵਿੱਚ ਹੀ ਪਰਾਲੀ ਤੋਂ ਗਿੱਟੀਆਂ ਬਣਾਉਣ ਦਾ ਯੂਨਿਟ ਲਗਾਉਣ ਦੇ ਯਤਨ ਕਰ ਰਹੇ ਹਨ। ਇਹ ਯੂਨਿਟ 5 ਟਨ ਸਮਰੱਥਾ ਵਾਲਾ ਹੋਵੇਗਾ, ਜਿਸ ਲਈ ਲਗਭਗ 8000 ਮੈਟ੍ਰਿਕ ਟਨ ਪਰਾਲੀ ਇਕੱਠੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫੈਕਟਰੀ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਅਤੇ ਫਰਵਰੀ 2026 ਤੱਕ ਫੈਕਟਰੀ 'ਚ ਗਿੱਟੀਆਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ।ਨੌਜਵਾਨ ਮਨਿੰਦਰ ਸਿੰਘ ਨੇ ਦੱਸਿਆ ਕਿ ਉਹ 70 ਏਕੜ ਵਿੱਚ ਖੇਤੀ ਕਰਦੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਸੁਪਰ ਸੀਡਰ ਰਾਹੀਂ ਖੇਤੀ ਕਰਕੇ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ। ਇਸ ਨਾਲ ਨਾ ਸਿਰਫ਼ ਉਨ੍ਹਾਂ ਦੀ ਫ਼ਸਲ ਦੀ ਪੈਦਾਵਾਰ ਵਧੀ ਹੈ, ਸਗੋਂ ਖੇਤਾਂ ਦੀ ਮਿੱਟੀ ਦੀ ਸਿਹਤ ਵੀ ਸੁਧਰੀ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਬਰਨਾਲਾ ਦੇ ਮਾਰਗਦਰਸ਼ਨ ਹੇਠ ਉਨ੍ਹਾਂ ਨੇ ਪਰਾਲੀ ਪੈਲੇਟ ਯੂਨਿਟ ਲਗਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਡਿਪਟੀ ਕਮਿਸ਼ਨਰ ਬਰਨਾਲਾ ਨੇ ਉਨ੍ਹਾਂ ਨੌਜਵਾਨਾਂ ਦੇ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਪਰਾਲੀ ਦੀ ਸਮੱਸਿਆ ਘਟੇਗੀ ਅਤੇ ਵਾਤਾਵਰਣ ਸੰਭਾਲ ਵੱਲ ਇਕ ਢਿੰਗੀ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਨੇ ਹੋਰ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਅਭਿਆਨ ਵਿੱਚ ਹਿੱਸਾ ਪਾ ਕੇ ਇਸ ਨੂੰ ਕਮਾਈ ਦਾ ਸਾਧਨ ਬਣਾਉਣ ਲਈ ਅੱਗੇ ਆਉਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande