
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ (ਹਿੰ. ਸ.)। ਖੇਤੀਬਾੜੀ ਵਿਭਾਗ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹਾੜੀ 2025 ਦੀਆਂ ਫਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਪ੍ਰਦਾਨ ਕਰਨ ਲਈ ਇੱਕ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਕੈਂਪ ਮਿਤੀ 28 ਜਨਵਰੀ 2025 ਨੂੰ ਕਿਸਾਨ ਵਿਕਾਸ ਕੇਂਦਰ, ਐਰਸਿਟੀ, ਬਲਾਕ–C, ਏਅਰਪੋਰਟ ਚੈਕ ਚੌਂਕ, ਮੋਹਾਲੀ ਵਿੱਚ ਸਵੇਰੇ 9 ਵਜੇ ਸ਼ੁਰੂ ਹੋਵੇਗਾ।
ਜ਼ਿਲ੍ਹੇ ਦੇ ਲਗਭਗ 650 ਕਿਸਾਨ ਅਤੇ ਕਿਸਾਨ ਬੀਬੀਆਂ ਇਸ ਸਿਖਲਾਈ ਸਮਾਗਮ ਵਿੱਚ ਭਾਗ ਲੈਣਗੇ, ਜਿੱਥੇ ਖੇਤੀਬਾੜੀ ਵਿਭਾਗ ਦੇ ਮਾਹਿਰ ਅਧਿਕਾਰੀਆਂ ਵੱਲੋਂ ਹਾੜੀ ਫਸਲਾਂ, ਨਵੀਆਂ ਤਕਨੀਕਾਂ, ਮਿੱਟੀ ਅਤੇ ਪਾਣੀ ਸੰਭਾਲ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ, ਐੱਸ.ਏ.ਐੱਸ. ਨਗਰ ਵੱਲੋਂ ਕੀਤਾ ਜਾਵੇਗਾ।
ਸਮਾਗਮ ਦੀ ਪ੍ਰਧਾਨਗੀ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ, ਪੰਜਾਬ ਕਰਨਗੇ।
ਇਸ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਕੁਲਵੰਤ ਸਿੰਘ, ਐਮ.ਐਲ.ਏ., ਹਲਕਾ ਮੋਹਾਲੀ, ਅਤੇ ਕੁਲਜੀਤ ਸਿੰਘ ਰੰਧਾਵਾ, ਐਮ.ਐਲ.ਏ., ਹਲਕਾ ਡੇਰਾਬੱਸੀ ਦੀ ਵਿਸ਼ੇਸ਼ ਹਾਜ਼ਰੀ ਰਹੇਗੀ।
ਖੇਤੀਬਾੜੀ ਵਿਭਾਗ ਵੱਲੋਂ ਸਭ ਕਿਸਾਨ ਭਰਾਵਾਂ ਅਤੇ ਬੀਬੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਕੈਂਪ ਦਾ ਲਾਭ ਲੈਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ