
ਅਨੰਦਪੁਰ ਸਾਹਿਬ, 19 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਆਨੰਦਪੁਰ ਸਾਹਿਬ 'ਚ ਸਜਾਏ ਜਾ ਰਹੇ ਵਿਸ਼ਾਲ ਕੀਰਤਨ ਦਰਬਾਰ ਦੇ ਸ਼ੁਭਾਰੰਭ ਤੋਂ ਪਹਿਲਾਂ ਭਾਜਪਾ ਪੰਜਾਬ ਦੇ ਕੋਰ ਗਰੁੱਪ ਮੈਂਬਰਾਂ ਨੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿੱਚ ਮੱਥਾ ਟੇਕ ਕੇ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।
ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਭਾਜਪਾ ਦੇ ਕੌਮੀ ਸਕੱਤਰ ਅਤੇ ਸਹਿ-ਪ੍ਰਭਾਰੀ ਡਾ. ਨਰਿੰਦਰ ਸਿੰਘ ਰੈਣਾ, ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਦੇ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸੰਗਠਨ ਮਹਾਮੰਤਰੀ ਮੰਥਰੀ ਸ਼੍ਰੀਨਿਵਾਸ ਸੁੱਲੂ, ਸਾਬਕਾ ਸੂਬਾ ਪ੍ਰਧਾਨ ਅਤੇ ਪੂਰਵ ਕੇਂਦਰੀ ਮੰਤਰੀ ਵਿਜੇ ਸੰਪਲਾ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਇ ਖੰਨਾ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪਰਨੀਤ ਕੌਰ, ਸਾਬਕਾ ਮੰਤਰੀ ਤੀਖ਼ਸ਼ਣ ਸੂਦ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਮਹਿਲ਼ਾ ਮੋਰਚਾ ਭਾਜਪਾ ਪੰਜਾਬ ਦੀ ਪ੍ਰਦੇਸ਼ ਅਧਿਕਸ਼ ਬੀਬਾ ਜੈ ਇੰਦਰ ਕੌਰ, ਸੂਬਾ ਮੀਤ ਪ੍ਰਧਾਨ ਬਿਕਰਮ ਸਿੰਘ ਚੀਮਾ ਅਤੇ ਡਾ. ਸੁਭਾਸ਼ ਸ਼ਰਮਾ, ਸੂਬਾ ਮਹਾਮੰਤਰੀ ਪਰਮਿੰਦਰ ਬਰਾੜ, ਅਨਿਲ ਸਰੀਨ, ਰਾਕੇਸ਼ ਰਾਠੌਡ, ਦਿਆਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਰੂਪਨਗਰ ਭਾਜਪਾ ਅਜੈਵੀਰ ਲਾਲਪੁਰਾ ਸਮੇਤ ਸੂਬੇ ਦੀ ਸੀਨੀਅਰ ਲੀਡਰਸ਼ਿਪ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।
--
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ