
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ (ਹਿੰ. ਸ.)। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੋਹਾਲੀ ਜ਼ਿਲ੍ਹੇ ਦੀਆ ਸਮੂਹ ਸਹਿਕਾਰੀ ਮਕਾਨ ਉਸਾਰੀ ਸਭਾਵਾਂ ਦੇ ਨੁੰਮਾਇਦਿਆ ਦੀ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਸਮੂਹ ਸਹਿਕਾਰੀ ਮਕਾਨ ਉਸਾਰੀ ਸਭਾਵਾਂ ਨੂੰ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਜ਼ ਦੇ ਬਕਾਇਆ ਰਹਿੰਦੇ ਡਿਊਜ ਜਿਵੇਂ ਕਿ ਲੈਂਡ ਕੋਸਟ, ਸੀ.ਐਲ.ਯੂ. ਚਾਰਜ਼ਿਜ, ਨਾਨ ਕੰਨਸਟਰਕਸ਼ਨ ਫੀਸ ਆਦਿ ਤਰੁੰਤ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਜੋ ਸਭਾਵਾਂ ਦੇ ਗਮਾਡਾ/ਸ਼ਹਿਰੀ ਵਿਕਾਸ ਅਥਾਰਟੀਜ਼ ਨਾਲ ਪੈਡਿੰਗ ਡਿਊਜ ਦੀ ਰਕਮ ਸਬੰਧੀ ਕਿਸੇ ਪ੍ਰਕਾਰ ਦੀ ਦਾ ਮਿਲਾਣ ਬਕਾਇਆ ਹੈ, ਉਨ੍ਹਾਂ ਦੇ ਸਬੰਧਤ ਹਲਕਾ ਨਿਰੀਖਕਾਂ ਨੂੰ ਤੁਰੰਤ ਗਮਾਡਾ ਨਾਲ ਤਾਲਮੇਲ ਕਰਕੇ ਬਣਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਅਤੇ ਰਜਿਸਟਰਾਰ, ਸਹਿਕਾਰੀ ਸਭਾਵਾਂ ਪੰਜਾਬ ਚੰਡੀਗੜ੍ਹ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਜ਼ ਦੇ ਬਕਾਇਆ ਰਹਿੰਦੇ ਡਿਊਜ ਦੀ ਅਦਾਇਗੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ