ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜਲੰਧਰ , 19 ਨਵੰਬਰ (ਹਿੰ. ਸ.)| ਸੀਨੀਅਰ ਆਈ. ਏ. ਐਸ. ਅਧਿਕਾਰੀ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ


ਜਲੰਧਰ , 19 ਨਵੰਬਰ (ਹਿੰ. ਸ.)| ਸੀਨੀਅਰ ਆਈ. ਏ. ਐਸ. ਅਧਿਕਾਰੀ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜਲੰਧਰ ਵਿਖੇ ਆਉਣ ਵਾਲੇ ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਅਤੇ ਠਹਿਰਾਅ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਅਧਿਕਾਰੀਆਂ ਨੇ ਦੱਸਿਆ ਕਿ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦਾਸਪੁਰ ਤੋਂ ਚੱਲ ਕੇ 21 ਨਵੰਬਰ ਨੂੰ ਜਲੰਧਰ ਵਿਚ ਪ੍ਰਵੇਸ਼ ਕਰੇਗਾ ਅਤੇ ਰਾਤ ਨੂੰ ਗੁਰਦੁਆਰਾ ਸੰਤਗੜ੍ਹ ਸਾਹਿਬ ਜਲੰਧਰ ਸ਼ਹਿਰ ਵਿਖੇ ਵਿਸ਼ਰਾਮ ਕਰੇਗਾ। 21 ਨਵੰਬਰ ਨੂੰ ਇਸੇ ਦਿਨ ਗੁਰਦੁਆਰਾ ਸੰਤਗੜ੍ਹ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਵੀ ਸਜਾਏ ਜਾਣਗੇ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਕਥਾਵਾਚਕ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕਰਨਗੇ।

ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 22 ਨਵੰਬਰ ਸਵੇਰੇ 8 ਵਜੇ ਗੁਰਦੁਆਰਾ ਸੰਤਗੜ੍ਹ ਸਾਹਿਬ ਤੋਂ ਚੱਲ ਕੇ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਤੋਂ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵੱਲ ਚਾਲੇ ਪਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸ਼ਾਨਦਾਰ ਅਤੇ ਸ਼ਰਧਾਪੂਰਵਕ ਸਵਾਗਤ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।

---------------

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande