
ਪਟਿਆਲਾ, 19 ਨਵੰਬਰ (ਹਿੰ. ਸ.)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਨੇ ਦੱਸਿਆ ਕਿ ਰਿਕਾਰਡ ਦਫਤਰ ਮੈਕਨਾਈਜ਼ ਇੰਨਫੈਂਟਰੀ ਨਾਲ ਸਬੰਧਿਤ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ 24 ਨਵੰਬਰ 2025, ਦਿਨ ਸੋਮਵਾਰ ਨੂੰ ਸਵੇਰੇ 09:30 ਵਜੇ ਮੈਕਨਾਈਜ਼ ਇੰਨਫੈਂਟਰੀ ਰੈਜੀਮੈਂਟ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਨੇੜ੍ਹੇ ਰੇਲਵੇ ਸਟੇਸ਼ਨ ਪਟਿਆਲਾ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਪੈਨਸ਼ਨ, ਈ.ਸੀ.ਐਚ.ਐਸ ਅਤੇ ਰਿਕਾਰਡ ਦਫਤਰ ਨਾਲ ਸਬੰਧਿਤ ਮਸਲਿਆਂ ਦਾ ਹੱਲ ਦਾ ਕੀਤਾ ਜਾਵੇਗਾ। ਉਨ੍ਹਾਂ ਮੈਕਨਾਈਜ਼ ਇੰਨਫੈਂਟਰੀ ਨਾਲ ਸਬੰਧਿਤ ਸਾਬਕਾ ਸੈਨਿਕ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ