ਕਾਂਗਰਸ ਨੇ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ
ਨਵੀਂ ਦਿੱਲੀ, 2 ਨਵੰਬਰ (ਹਿੰ.ਸ.)। ਕਾਂਗਰਸ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੁੱਲ 40 ਨੇਤਾਵਾਂ ਦੇ ਨਾਮ ਸ਼ਾਮਲ ਹਨ, ਜਿਨ੍ਹਾਂ ’ਚ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਅਤੇ ਕਈ ਰਾਜਾਂ ਦੇ ਸਾਬਕਾ ਮੁੱਖ ਮੰਤਰੀ ਸ਼ਾਮਲ
ਕਾਂਗਰਸ


ਨਵੀਂ ਦਿੱਲੀ, 2 ਨਵੰਬਰ (ਹਿੰ.ਸ.)। ਕਾਂਗਰਸ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੁੱਲ 40 ਨੇਤਾਵਾਂ ਦੇ ਨਾਮ ਸ਼ਾਮਲ ਹਨ, ਜਿਨ੍ਹਾਂ ’ਚ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਅਤੇ ਕਈ ਰਾਜਾਂ ਦੇ ਸਾਬਕਾ ਮੁੱਖ ਮੰਤਰੀ ਸ਼ਾਮਲ ਹਨ।

ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਮੁੱਖ ਸਟਾਰ ਪ੍ਰਚਾਰਕ ਹਨ। ਇਨ੍ਹਾਂ ਤੋਂ ਇਲਾਵਾ ਅਸ਼ੋਕ ਗਹਿਲੋਤ, ਭੁਪੇਸ਼ ਬਘੇਲ ਅਤੇ ਸੁਖਵਿੰਦਰ ਸਿੰਘ ਸੁੱਖੂ ਵਰਗੇ ਸਾਬਕਾ ਮੁੱਖ ਮੰਤਰੀ ਵੀ ਸੂਚੀ ਵਿੱਚ ਹਨ।ਇਸ ਸੂਚੀ ਵਿੱਚ ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ, ਅਧੀਰ ਰੰਜਨ ਚੌਧਰੀ, ਮੀਰਾ ਕੁਮਾਰ, ਸਚਿਨ ਪਾਇਲਟ, ਰਣਦੀਪ ਸੁਰਜੇਵਾਲਾ, ਗੌਰਵ ਗੋਗੋਈ ਅਤੇ ਤਾਰਿਕ ਅਨਵਰ ਜਿਹੀਆਂ ਸਖਸ਼ੀਅਤਾਂ ਦੇ ਨਾਮ ਸ਼ਾਮਲ ਹਨ। ਉੱਥੇ ਹੀ ਨੌਜਵਾਨ ਅਤੇ ਨਵੇਂ ਚਿਹਰਿਆਂ 'ਚ ਕਨ੍ਹਈਆ ਕੁਮਾਰ, ਇਮਰਾਨ ਪ੍ਰਤਾਪਗੜ੍ਹੀ, ਸੁਪ੍ਰੀਆ ਸ਼੍ਰੀਨੇਤ ਅਤੇ ਜਿਗਨੇਸ਼ ਮੇਵਾਨੀ ਨੂੰ ਵੀ ਜਗ੍ਹਾ ਦਿੱਤੀ ਗਈ ਹੈ।

ਬਿਹਾਰ ਦੇ ਪ੍ਰਮੁੱਖ ਨਾਵਾਂ ਵਿੱਚ ਮਦਨ ਮੋਹਨ ਝਾਅ, ਸ਼ਕੀਲ ਅਹਿਮਦ ਖਾਨ, ਅਖਿਲੇਸ਼ ਪ੍ਰਸਾਦ ਸਿੰਘ ਅਤੇ ਰਾਜੇਸ਼ ਕੁਮਾਰ ਰਾਮ ਦੇ ਨਾਮ ਪ੍ਰਮੁੱਖ ਰੂਪ ’ਚ ਸ਼ਾਮਲ ਹਨ। ਹੋਰ ਪ੍ਰਮੁੱਖ ਹਸਤੀਆਂ ਵਿੱਚ ਰਾਜੇਸ਼ ਰੰਜਨ (ਪੱਪੂ ਯਾਦਵ), ਪ੍ਰਮੋਦ ਤਿਵਾਰੀ, ਸ਼ਕੀਲ ਅਹਿਮਦ, ਸੁਬੋਧਕਾਂਤ ਸਹਾਏ ਅਤੇ ਅਜੇ ਰਾਏ ਵੀ ਇਸ ਸੂਚੀ ’ਚ ਸ਼ਾਮਲ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande