ਪੀ.ਐੱਮ ਸ੍ਰੀ ਸ਼ਹੀਦ ਸੁਖਜਿੰਦਰ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਆਰਟ ਵਰਕਸ਼ਾਪ ਦਾ ਆਯੋਜਨ
ਤਰਨਤਾਰਨ 20 ਨਵੰਬਰ (ਹਿੰ. ਸ.)। ਪੀਐਮ ਸ਼੍ਰੀ ਸ਼ਹੀਦ ਸੁਖਜਿੰਦਰ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਵਿਦਿਆਰਥੀਆਂ ਵਿੱਚ ਛੁਪੀ ਕਲਾਤਮਕ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਵਿਸ਼ੇਸ਼ ਆਰਟ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੌਰਾਨ ਆਰਟ ਮੈਂਟਰ ਅਤੁਲ ਮੱਟੂ ਅਤੇ ਅਰਸ਼ਦੀਪ ਕੁਮਾਰ ਨੇ ਬੱਚਿਆਂ ਨੂੰ ਕਲਾ ਦ
ਪੀ.ਐੱਮ ਸ੍ਰੀ ਸ਼ਹੀਦ ਸੁਖਜਿੰਦਰ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਆਯੋਜਿਤ ਆਰਟ ਵਰਕਸ਼ਾਪ ਦਾ ਦ੍ਰਿਸ਼।


ਤਰਨਤਾਰਨ 20 ਨਵੰਬਰ (ਹਿੰ. ਸ.)। ਪੀਐਮ ਸ਼੍ਰੀ ਸ਼ਹੀਦ ਸੁਖਜਿੰਦਰ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਵਿਦਿਆਰਥੀਆਂ ਵਿੱਚ ਛੁਪੀ ਕਲਾਤਮਕ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਵਿਸ਼ੇਸ਼ ਆਰਟ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੌਰਾਨ ਆਰਟ ਮੈਂਟਰ ਅਤੁਲ ਮੱਟੂ ਅਤੇ ਅਰਸ਼ਦੀਪ ਕੁਮਾਰ ਨੇ ਬੱਚਿਆਂ ਨੂੰ ਕਲਾ ਦੀਆਂ ਬਰੀਕੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਕਰਵਾਈਆਂ। ਵਿਦਿਆਰਥੀਆਂ ਨੇ ਇਹਨਾਂ ਗਤੀਵਿਧੀਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਆਰਟ ਕਿੱਟਾਂ ਵੀ ਵੰਡੀਆਂ ਗਈਆਂ।

ਸਕੂਲ ਦੇ ਇੰਚਾਰਜ ਮੈਡਮ ਪਰਮਜੀਤ ਕੌਰ ਨੇ ਆਏ ਹੋਏ ਮੈਂਟਰਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਲਾ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਵਰਕਸ਼ਾਪਾਂ ਵਿੱਚ ਵੱਧ ਤੋਂ ਵੱਧ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਆ ਅਤੇ ਕਿਹਾ ਕਿ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਵੀ ਅਜਿਹੀਆਂ ਸਿਰਜਣਾਤਮਕ ਗਤੀਵਿਧੀਆਂ ਕਰਦੇ ਰਹਿਣ।

ਇਸ ਮੌਕੇ ਗੁਰਪ੍ਰੀਤ ਸਿੰਘ, ਪ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਹਰਜੀਤ ਸਿੰਘ ਕਲਰਕ ਗੁਰਮੀਤ ਸਿੰਘ (ਐਸ ਐਲ ਏ), ਮੈਡਮ ਜਸਪ੍ਰੀਤ, ਮੈਡਮ ਜਸਪ੍ਰੀਤ ਕੌਰ ਅਤੇ ਗੁਰਜੀਤ ਕੌਰ ਨੇ ਬੱਚਿਆਂ ਨੂੰ ਇਹਨਾਂ ਮੇਲਿਆਂ ਤੋਂ ਵੱਧ ਤੋਂ ਵੱਧ ਸਿੱਖਣ ਅਤੇ ਗਿਆਨ ਹਾਸਲ ਕਰਨ ਲਈ ਵਿਸ਼ੇਸ਼ ਤੌਰ `ਤੇ ਉਤਸ਼ਾਹਿਤ ਕੀਤਾ। ਸਕੂਲ ਇੰਚਾਰਜ ਮੈਡਮ ਪਰਮਜੀਤ ਕੌਰ ਨੇ ਦੱਸਿਆ ਕਿ ਅਜਿਹੇ ਮੇਲੇ ਬੱਚਿਆਂ ਨੂੰ ਕਿਤਾਬੀ ਗਿਆਨ ਨੂੰ ਵਿਹਾਰਕ ਰੂਪ ਵਿੱਚ ਸਮਝਣ ਦਾ ਮੌਕਾ ਦਿੰਦੇ ਹਨ, ਜਿਸ ਨਾਲ ਉਹਨਾਂ ਦੀ ਸਿੱਖਣ ਪ੍ਰਕਿਰਿਆ ਹੋਰ ਦਿਲਚਸਪ ਬਣ ਜਾਂਦੀ ਹੈ। ਉਹਨਾਂ ਸਮੂਹ ਸਟਾਫ ਅਤੇ ਬੱਚਿਆਂ ਨੂੰ ਇਸ ਸਫਲ ਆਯੋਜਨ ਲਈ ਵਧਾਈ ਦਿੱਤੀ ।

------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande