
ਪਟਿਆਲਾ, 20 ਨਵੰਬਰ (ਹਿੰ. ਸ.)। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ 19 ਪੀਐਮਸ਼੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ।
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਦੱਸਿਆ ਕਿ ਬਾਕਸਿੰਗ ਮੁਕਾਬਲਿਆਂ ਵਿੱਚ ਪਟਿਆਲਾ ਵਿੰਗ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ, ਜਲੰਧਰ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ ਅਤੇ ਪਟਿਆਲਾ ਜਿਲ੍ਹਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਉਨਜ਼ ਮੈਡਲ ਜਿੱਤਿਆ ।
ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਪ੍ਰਿਤਪਾਲ ਸਿੰਘ ਸੰਧੂ ਡੀਐਸਪੀ ਵਿਜੀਲੈਂਸ, ਮਹਾਰਾਜਾ ਰਣਜੀਤ ਸਿੰਘ ਅਵਾਰਡੀ, ਇੰਟਰਨੈਸ਼ਨਲ ਵਾਲੀਵਾਲ ਖਿਡਾਰੀ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਹਨਾਂ ਨੇ 5100 ਰੁਪਏ ਬਾਕਸਿੰਗ ਦੇ ਰਿੰਗ ਲਈ ਮਾਲੀ ਸਹਾਇਤਾ ਵੀ ਦਿੱਤੀ। ਉਹਨਾਂ ਨੇ ਕਿ ਜੇਕਰ ਅਸੀਂ ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਨਾ ਹੈ ਤਾਂ ਸਾਨੂੰ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨਾ ਪਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ