ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਨਵੰਬਰ ਤੋਂ 29 ਨਵੰਬਰ ਤੱਕ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਟਰ, ਐਸ.ਏ.ਐਸ ਨਗਰ ਵੱਲੋਂ ਇੰਨੋਵੇਸ਼ਨ ਲਿਮਿ:, ਐਸ.ਸੀ.ਓ. 660, ਦੂਜੀ ਮੰਜ਼ਿਲ, ਸੈਕਟਰ 70, ਮੋਹਾਲੀ (Innovision Limited, SCO-660, 2nd Floor, Sector-70 Mohal
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਨਵੰਬਰ ਤੋਂ 29 ਨਵੰਬਰ ਤੱਕ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਟਰ, ਐਸ.ਏ.ਐਸ ਨਗਰ ਵੱਲੋਂ ਇੰਨੋਵੇਸ਼ਨ ਲਿਮਿ:, ਐਸ.ਸੀ.ਓ. 660, ਦੂਜੀ ਮੰਜ਼ਿਲ, ਸੈਕਟਰ 70, ਮੋਹਾਲੀ (Innovision Limited, SCO-660, 2nd Floor, Sector-70 Mohali) ਦੇ ਸਹਿਯੋਗ ਨਾਲ ਮਿਤੀ 21 ਨਵੰਬਰ 2025 ਤੋਂ 29 ਨਵੰਬਰ 2025 (ਐਤਵਾਰ 23 ਨਵੰਬਰ ਛੱਡ ਕੇ), ਤੱਕ ਰੋਜ਼ਾਨਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਮਿਤੀ 21 ਨਵੰਬਰ 2025 ਤੋਂ 29 ਨਵੰਬਰ 2025 ਤੱਕ ਰੋਜ਼ਾਨਾ ਪਲੇਸਮੈਂਟ ਕੈਂਪ ਦਾ ਆਯੋਜਨ ਇੰਨੋਵੇਸ਼ਨ ਲਿਮਿ: ਐਸ.ਸੀ.ਓ. 660, ਦੂਜੀ ਮਜ਼ਿਲ , ਸੈਕਟਰ 70 ਮੋਹਾਲੀ (Innovision Limited, SCO-660, 2nd Floor, Sector-70 Mohali) ਵਿਖੇ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ

ਇੰਨੋਵੇਸ਼ਨ ਲਿਮਿ: (Innovision limited) ਵੱਲੋਂ ਸਕਿਓਰਟੀ ਗਾਰਡ, ਜਨਰਲ ਕਲੀਨਰ, ਲੋਰਡਰ, ਏਵੀਏਸ਼ਨ ਕਲੀਨਰ ਅਤੇ ਵੀਅਰ ਹਾਊਸ ਵਰਕਰ (Security Guard, General Cleaner, aviation loader, aviation cleaner ਅਤੇ wearhouse worker) ਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ (11000/- ਤੋਂ 20000/-) ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਦੁਬਈ Dubai ਹੋਵੇਗਾ। ਇਹ ਪਲੇਸਮੈਂਟ ਕੈਂਪ ਮਿਤੀ 23-11-2025 (ਐਤਵਾਰ) ਨੂੰ ਨਹੀਂ ਲਗਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 22 ਤੋਂ 38 ਸਾਲ ਤੱਕ ਹੋਵੇਗੀ ਅਤੇ ਯੋਗਤਾ 10ਵੀਂ, 12ਵੀ ਅਤੇ

ਅੰਗਰੇਜ਼ੀ ਪੜ੍ਹਨਾ ਅਤੇ ਲਿਖਣਾ ਆਉਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਮੋਬਾਇਲ ਨੰਬਰ 9149322661, 9501272322, 9815797946 ਤੇ ਸੰਪਰਕ ਕਰੇ ਸਕਦੇ ਹਨ।

ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ ਨਾਲ ਲੈ ਕੇ ਆਉਣ ਤਾਂ ਕਿ ਪ੍ਰਾਰਥੀਆ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਰੀਜ਼ੀਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande