ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਨੇ ਪਰਾਲੀ ਪ੍ਰਬੰਧਨ ਪ੍ਰੋਜੈਕਟ ਅਧੀਨ ਪਿੰਡ ਹਰਿਆਊ ਵਿਖੇ ਜਾਗਰੂਕਤਾ ਕੈਂਪ ਲਗਾਇਆ
ਲਹਿਰਾਗਾਗਾ, 20 ਨਵੰਬਰ (ਹਿੰ. ਸ.)। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾਂਭਣ ਦੀਆਂ ਵੱਖ-ਵੱਖ ਤਕਨੀਕਾਂ ਅਤੇ ਕਣਕ ਦੀ ਫ਼ਸਲ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਪਿੰਡ ਹਰਿਆਊ, ਬਲਾਕ ਲਹਿਰਾਗਾਗਾ ਵਿਖੇ ਲਗਾਇਆ ਗਿਆ। ਜਿ
ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਪਰਾਲੀ ਪ੍ਰਬੰਧਨ ਪ੍ਰੋਜੈਕਟ ਅਧੀਨ ਪਿੰਡ ਹਰਿਆਊ ਵਿਖੇ ਲਗਾਏ ਜਾਗਰੂਕਤਾ ਕੈਂਪ ਦਾ ਦ੍ਰਿਸ਼।


ਲਹਿਰਾਗਾਗਾ, 20 ਨਵੰਬਰ (ਹਿੰ. ਸ.)। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾਂਭਣ ਦੀਆਂ ਵੱਖ-ਵੱਖ ਤਕਨੀਕਾਂ ਅਤੇ ਕਣਕ ਦੀ ਫ਼ਸਲ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਪਿੰਡ ਹਰਿਆਊ, ਬਲਾਕ ਲਹਿਰਾਗਾਗਾ ਵਿਖੇ ਲਗਾਇਆ ਗਿਆ। ਜਿਸ ਵਿੱਚ 54 ਕਿਸਾਨਾਂ ਦੇ ਭਾਗ ਲਿਆ।

ਇਸ ਕੈਂਪ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤ ਵਿੱਚ ਸਾਂਭਣ ਵਾਲੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨਾਂ ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ ਅਤੇ ਸ਼ੰਕਿਆਂ ਬਾਬਤ ਵਿਗਿਆਨਕ ਹੱਲ ਵੀ ਸਾਂਝੇ ਕੀਤੇ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਕਣਕ ਦੀਆਂ ਵਿਸ਼ੇਸ਼ ਗੁਣਵੱਤਾ ਵਾਲੀਆਂ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਡਾ ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਪਰਾਲੀ ਪ੍ਰਬੰਧਨ ਵਾਲੀ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਕਿਸਾਨ ਵੀਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਤਕਨੀਕਾਂ 'ਚੋਂ ਕੋਈ ਵੀ ਤਕਨੀਕ ਅਪਣਾ ਕੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਸਕਦੇ ਹਨ।

ਡਾ. ਰੁਕਿੰਦਰ ਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨਾਲ ਕਣਕ ਵਿੱਚ ਨਦੀਨ ਪ੍ਰਬੰਧਨ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਮੌਕੇ, ਪਹਿਲੀ ਸਿੰਚਾਈ ਤੋਂ ਪਹਿਲਾਂ ਅਤੇ ਪਹਿਲੀ ਸਿੰਚਾਈ ਤੋਂ ਬਾਅਦ ਵਿੱਚ ਵਰਤੇ ਜਾਣ ਵਾਲੇ ਨਦੀਨਨਾਸ਼ਕਾਂ ਬਾਰੇ ਬਹੁਤ ਵਿਸਥਾਰ ਵਿੱਚ ਦੱਸਿਆ। ਇਸ ਤੋਂ ਇਲਾਵਾ ਉਹਨਾਂ ਨੇ ਕਣਕ ਦੀ ਫਸਲ ਵਿੱਚ ਆਉਣ ਵਾਲੇ ਲਘੂ ਤੱਤਾਂ ਦੀ ਘਾਟ ਅਤੇ ਇਹਨਾਂ ਦੀ ਪੂਰਤੀ ਸੰਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨਾਂ ਨੂੰ ਪੀ.ਏ.ਯੂ. ਦਾ ਖੇਤੀ ਸਾਹਿਤ ਅਤੇ ਕਣਕ ਦੀ ਵਿਸ਼ੇਸ਼ ਗੁਣਵੱਤਾ ਵਾਲੀ ਕਿਸਮ ਪੀ ਬੀ ਡਬਲਯੂ ਜ਼ਿੰਕ 2 ਦੀਆਂ ਪ੍ਰਦਰਸ਼ਨੀਆਂ ਵੀ ਵੰਡੀਆਂ ਗਈਆਂ।

ਕਿਸਾਨਾਂ ਵੱਲੋਂ ਪੁੱਛੇ ਸੁਆਲਾਂ ਜਿਵੇਂ ਕਿ ਕਣਕ ਨੂੰ ਪਹਿਲਾ ਪਾਣੀ ਲਗਾਉਣ, ਨਾਈਟ੍ਰੋਜਨ ਖਾਦ ਪਾਉਣ, ਕਣਕ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ, ਨੈਨੋ ਯੂਰੀਆ ਅਤੇ ਨੈਨੋ ਡੀ.ਏ.ਪੀ. ਦੀ ਵਰਤੋਂ, ਝੋਨੇ ਵਿੱਚ ਮਧਰੇਪਣ ਦੀ ਸੱਮਸਿਆ ਦੇ ਕਾਰਣ, ਆਦਿ ਦੇ ਜਵਾਬ ਤਸੱਲੀਬਖ਼ਸ਼ ਢੰਗ ਨਾਲ ਦਿੱਤੇ ਗਏ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande