ਪੰਜਾਬ ਦੇ 3 ਹਜਾਰ ਪਿੰਡਾਂ ‘ਚ 1100 ਕਰੋੜ ਦੀ ਲਾਗਤ ਨਾਲ ਨਵੇਂ ਉਸਾਰੇ ਜਾਣਗੇ ਖੇਡ ਸਟੇਡੀਅਮ: ਵਿਧਾਇਕ ਟੌਂਗ
ਅੰਮ੍ਰਿਤਸਰ, 20 ਨਵੰਬਰ (ਹਿੰ. ਸ.)। ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਆਪਣੇ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਸਠਿਆਲਾ ਵਿਖੇ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦੇ ਹੋਏ ਕਿਹਾ ਕਿ ਸੂਬੇ ਭਰ ‘ਚ ਪਹਿਲੇ ਪੜਾਅ
ਵਿਧਾਇਕ ਦਲਬੀਰ ਸਿੰਘ ਟੌਂਗ ਆਪਣੇ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਸਠਿਆਲਾ ਵਿਖੇ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦੇ ਹੋਏ


ਅੰਮ੍ਰਿਤਸਰ, 20 ਨਵੰਬਰ (ਹਿੰ. ਸ.)। ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਆਪਣੇ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਸਠਿਆਲਾ ਵਿਖੇ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦੇ ਹੋਏ ਕਿਹਾ ਕਿ ਸੂਬੇ ਭਰ ‘ਚ ਪਹਿਲੇ ਪੜਾਅ ‘ਚ ਕਰੀਬ 3 ਹਜਾਰ ਪਿੰਡਾਂ ‘ਚ ਵੱਖ ਵੱਖ ਖੇਡ ਟਰੈਕਾਂ, ਬਾਥਰੂਮਾਂ ਅਤੇ ਡੀਪ ਬੋਰਾਂ ਸਣੇ ਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਖੇਡ ਸਟੇਡੀਅਮ ਉਸਾਰਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 1100 ਕਰੋੜ ਰੁਪਏ ਖਰਚ ਕਰੇਗੀ।

ਵਿਧਾਇਕ ਟੋਂਗ ਨੇ ਕਿਹਾ ਕਿ ਨੀਂਹ ਪੱਥਰ ਵਾਲੇ ਖੇਡ ਸਟੇਡੀਅਮ ਦੇ ਨਿਰਮਾਣ ਕਾਰਜ ਦਾ ਇਕ ਹਫਤੇ ਦੇ ਅੰਦਰ ਵਿਕਾਸ ਕਾਰਜ ਸ਼ੁਰੂ ਹੋ ਜਾਵੇਗਾ ਅਤੇ ਜਲਦੀ ਹੀ ਤਿਆਰ ਕਰਕੇ ਖਿਡਾਰੀਆਂ, ਖੇਡ ਪ੍ਰੇਮੀਆਂ, ਖੇਡ ਪ੍ਰੋਮੋਟਰਾਂ ਤੇ ਪੰਚਾਇਤ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਵਿਧਾਇਕ ਟੌਂਗ ਨੇ ਕਿਹਾ ਕਿ ਇਹ ਖੇਡ ਸਟੇਡੀਅਮ ਨੌਜਵਾਨਾਂ ਲਈ ਪ੍ਰੇਰਨਾਂ ਦੇ ਸ਼ਰੋਤ ਹਨ ਜਿਥੇ ਉਹ ਅਨੁਸ਼ਾਸ਼ਨ ਵਿੱਚ ਰਹਿ ਕੇ ਖੇਡ ਭਾਵਨਾ ਨਾਲ ਖੇਡਦੇ ਹਨ ਅਤੇ ਨਸ਼ਿਆਂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਰਹਿੰਦੇ ਹਨ। ਉਨਾਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਕਾਫ਼ੀ ਮਹੱਤਵ ਹੈ ਕਿਉਂਕਿ ਖੇਡਾਂ ਨਾਲ ਨੌਜਵਾਨ ਜਿੱਥੇ ਸ਼ਰੀਰਕ ਤੌਰ ਤੇ ਮਜ਼ਬੂਤ ਹੁੰਦੇ ਹਨ, ਉਥੇ ਮਾਨਸਿਕ ਤੌਰ ਤੇ ਵੀ ਤੰਦਰੁਸਤ ਰਹਿੰਦੇ ਹਨ। ਉਨਾਂ ਕਿਹਾ ਕਿ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੀ ਅਹਿਮੀਅਤ ਨੂੰ ਹੀ ਸਭ ਤੋਂ ਵੱਡੀ ਸਮਾਜਿਕ ਕਮਾਈ ਦਾ ਖ਼ਜ਼ਾਨਾ ਪਰਵਾਨ ਕਰਕੇ ਨੌਜੁਆਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਲੱਗਭਗ ਹਰ ਪਿੰਡ ਚ ਆਧੁਨਿਕ ਖੇਡ ਸਟੇਡੀਅਮ ਦਾ ਨਿਰਮਾਣ ਕਰਵਾਉਣ ਲਈ ਪਹਿਲ ਕਦਮੀ ਮਿਥੀ ਹੈ।ਜਦੋਂਕਿ ਘਰ ਦੇ ਦਰਵਾਜਿਆਂ ਤੱਕ ਲੋੜਵੰਦ ਮਰੀਜਾਂ ਨੂੰ ਸਿਹਤ ਸੇਵਾ ਹਰੇਕ ਤੱਕ ਪੁੱਜਦੀ ਕਰਨ ਲਈ ਆਮ ਆਦਮੀ ਕਲੀਨਿਕ ਅਤੇ ਸਿੱਖਿਆ ਨੂੰ ਸਮੇਂ ਦੀ ਕ੍ਰਾਂਤੀ ਦੇ ਹਾਣ ਦਾ ਬਣਾਉਣ ਲਈ ਸਕੂਲਾਂ ਦੀ ਵੀ ਸਮਾਰਟ ਇਨਕਲਾਬੀ ਨੁਹਾਰ ਦਿੱਤੀ ਗਈ ਹੈ।

ਵਿਧਾਇਕ ਟੌਂਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਤੋਂ ਇਲਾਵਾ ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਨਵੇਂ ਹਸਪਤਾਲ, ਬਸ ਸਟੈਂਡ, ਆਂਗਣਵਾੜੀ ਕੇਂਦਰ ਅਤੇ ਗ੍ਰਾਮ ਪੰਚਾਇਤ ਭਵਨ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਜਿਸ ’ਤੇ ਲਗਭਗ 5 ਕਰੋੜ ਰੁਪਏ ਤੋਂ ਵੱਧ ਖਰਚ ਆਵੇਗਾ।ਉਨਾਂ ਕਿਹਾ ਕਿ ਸਾਰੇ ਹਲਕੇ ਵਿੱਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਮਿਠ ਨਹੀਂ ਆੳਣ ਦਿੱਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande