ਵਿਧਾਇਕ ਸਵਨਾ ਨੇ 2 ਕਰੋੜ 73 ਲੱਖ ਦੀ ਲਾਗਤ ਨਾਲ ਬਨਣ ਵਾਲੇ ਖੇਡ ਸਟੇਡੀਅਮਾਂ ਤੇ ਹੈਲਥ ਵੈਲਨੈਸ ਸੈਂਟਰ ਦੇ ਨੀਂਹ ਪੱਥਰ ਰੱਖੇ
ਫਾਜ਼ਿਲਕਾ, 20 ਨਵੰਬਰ (ਹਿੰ. ਸ.)। ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡਾਂ ਦੇ ਨੋਜਵਾਨਾਂ ਤੇ ਲੋਕਾਂ ਨੂੰ ਸੌਗਾਤ ਪ੍ਰਦਾਨ ਕਰਦਿਆਂ ਵੱਖ-ਵੱਖ ਪਿੰਡਾਂ ਵਿਖੇ ਲਗਭਗ 2 ਕਰੋੜ 73 ਲੱਖ ਦੀ ਲਾਗਤ ਨਾਲ ਖੇਡ ਸਟੇਡੀਅਮਾਂ ਤੇ ਹੈਲਥ ਵੈਲਨੈਸ ਸੈਂਟਰ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਮੁੱਖ ਮੰਤ
ਵਿਧਾਇਕ ਸਵਨਾ 2 ਕਰੋੜ 73 ਲੱਖ ਦੀ ਲਾਗਤ ਨਾਲ ਬਨਣ ਵਾਲੇ ਖੇਡ ਸਟੇਡੀਅਮਾਂ ਤੇ ਹੈਲਥ ਵੈਲਨੈਸ ਸੈਂਟਰ ਦੇ ਨੀਂਹ ਪੱਥਰ ਰੱਖਣ ਮੌਕੇ।


ਫਾਜ਼ਿਲਕਾ, 20 ਨਵੰਬਰ (ਹਿੰ. ਸ.)। ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡਾਂ ਦੇ ਨੋਜਵਾਨਾਂ ਤੇ ਲੋਕਾਂ ਨੂੰ ਸੌਗਾਤ ਪ੍ਰਦਾਨ ਕਰਦਿਆਂ ਵੱਖ-ਵੱਖ ਪਿੰਡਾਂ ਵਿਖੇ ਲਗਭਗ 2 ਕਰੋੜ 73 ਲੱਖ ਦੀ ਲਾਗਤ ਨਾਲ ਖੇਡ ਸਟੇਡੀਅਮਾਂ ਤੇ ਹੈਲਥ ਵੈਲਨੈਸ ਸੈਂਟਰ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਨੋਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਖੇਡਾਂ ਨਾਲ ਜੁੜਿਆ ਰਹੇ। ਇਸ ਦੇ ਨਾਲ ਸਿਹਤ ਦੀ ਸੁਰੱਖਿਆ ਤੇ ਇਲਾਜ ਲਈ ਹੈਲਥ ਵੈਲਨੈਸ ਸੈਂਟਰ ਵੀ ਉਲੀਕੇ ਜਾ ਰਹੇ ਹਨ।

ਇਸੇ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪਿੰਡ ਲਾਲੋ ਵਾਲੀ, ਝੋਕ ਡਿਪੂਲਾਣਾ ਵਿਖੇ ਅਤੇ ਕੀੜਿਆਂ ਵਾਲੀ ਵਿਖੇ 35-35 ਲੱਖ ਦੀ ਲਾਗਤ ਨਾਲ ਹੈਲਥ ਵੈਲਨੈਸ ਸੈਂਟਰ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਹੀ ਸਿਹਤ ਸਹੂਲਤਾਂ ਮਿਲਣ, ਇਸ ਲਈ ਹੈਲਥ ਸੈਂਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਥੋੜੇ ਬਹੁਤ ਇਲਾਜ ਲਈ ਸਿਵਲ ਹਸਪਤਾਲ ਵਿਖੇ ਜਾਣ ਦੀ ਜਰੂਰਤ ਨਾ ਪਵੇ, ਲੋੜੀਂਦਾ ਇਲਾਜ ਇਨ੍ਹਾਂ ਸੈਂਟਰਾਂ ਵਿਖੇ ਹੀ ਉਪਲਬਧ ਹੋਵੇਗਾ। ਇਸ ਤੋਂ ਇਲਾਵਾ ਪਿੰਡ ਅਭੁੰਨ ਵਿਖੇ 51.39 ਲੱਖ, ਝੋਕ ਡਿਪੂਲਾਣਾ ਵਿਖੇ 39.50, ਕੌੜੀਆਂ ਵਾਲੀ 30 ਲੱਖ ਅਤੇ ਪਿੰਡ ਫਤਿਹਗੜ ਵਿਖੇ 46.96 ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਹ ਪੱਥਰ ਰਖਿਆ| ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਮਾੜੀ ਸੰਗਤ ਵਿਚ ਨਾ ਪਵੇ ਤਾ ਖੇਡ ਪ੍ਰੋਜੈਕਟ ਉਲੀਕ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਲਿਜਾਇਆ ਜਾ ਰਿਹਾ ਹੈ |

ਵਿਧਾਇਕ ਫਾਜ਼ਿਲਕਾ ਸਵਨਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੋਜਵਾਨ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਨੌਜਵਾਨ ਵਰਗ ਨੂੰ ਮਾੜੀ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜਿਥੇ ਲਗਾਤਾਰ ਮਿਹਨਤ ਕਰਕੇ ਜਿਥੇ ਇਕ-ਇਕ ਨੋਜਵਾਨ ਸਿਹਤਮੰਦ ਰਹੇਗਾ ਤੇ ਖੇਡਾਂ ਖੇਡ ਕੇ ਆਪਣੀ ਐਨਰਜੀ ਨੂੰ ਸਕਰਾਤਮਕ ਗਤੀਵਿਧੀਆਂ ਵੱਲ ਲਗਾਏਗਾ |

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande