ਪੰਜਾਬ ਰਾਜ ਦੀਆਂ ਮੰਡੀਆਂ 'ਚੋਂ 156.61 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ: ਹਰਚੰਦ ਬਰਸਟ
ਐਸ.ਏ.ਐਸ. ਨਗਰ (ਮੋਹਾਲੀ), 21 ਨਵੰਬਰ (ਹਿੰ. ਸ.)। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਾਉਣੀ ਖਰੀਦ ਸੀਜਨ 2025-26 ਤਹਿਤ ਝੋਨੇ ਦੇ ਖਰੀਦ ਕਾਰਜਾਂ ਤੇ ਸੰਤੁਸ਼ਟੀ ਜਤਾਉਂਦੀਆਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ 156.61 ਲੱਖ ਮੀਟ੍ਰਿਕ ਟਨ ਝੋਨ
ਹਰਚੰਦ ਸਿੰਘ ਬਰਸਟ।


ਐਸ.ਏ.ਐਸ. ਨਗਰ (ਮੋਹਾਲੀ), 21 ਨਵੰਬਰ (ਹਿੰ. ਸ.)। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਾਉਣੀ ਖਰੀਦ ਸੀਜਨ 2025-26 ਤਹਿਤ ਝੋਨੇ ਦੇ ਖਰੀਦ ਕਾਰਜਾਂ ਤੇ ਸੰਤੁਸ਼ਟੀ ਜਤਾਉਂਦੀਆਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ 156.61 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲੋਂ-ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 20 ਨਵੰਬਰ ਤੱਕ 156.77 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ 156.61 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਸਰਕਾਰੀ ਏਜੰਸੀਆਂ ਵੱਲੋਂ 156.38 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦੇ ਗਏ ਝੋਨੇ ਦੀ 99 ਫੀਸਦੀ, ਲੱਗਭੱਗ 155.09 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ।

ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ ਸਭ ਤੋਂ ਵੱਧ 66.12 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 39.68 ਲੱਖ ਮੀਟ੍ਰਿਕ ਟਨ, ਪਨਸਪ ਵਲੋਂ 32.50 ਲੱਖ ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 17.66 ਲੱਖ ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 0.42 ਲੱਖ ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 0.23 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀਜਨ ਦੌਰਾਨ ਸੂਬੇ ਵਿੱਚ ਬਠਿੰਡਾ ਜਿਲ੍ਹੇ ਵਿੱਚ ਸਭ ਤੋਂ ਵੱਧ 13.48 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਦੂਜੇ ਨੰਬਰ ਤੇ ਸੰਗਰੂਰ ਜਿਲ੍ਹੇ ਵਿੱਚ 13.25 ਲੱਖ ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਲੁਧਿਆਣਾ ਜਿਲ੍ਹੇ ਵਿੱਚ 13.13 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ।

ਬੀਤੇ ਵੀਰਵਾਰ ਨੂੰ ਮੰਡੀਆਂ ਵਿੱਚ 8032 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਦਕਿ 8205 ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 44604 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਖਰੀਦ ਸੀਜਨ 2024-25 ਦੌਰਾਨ ਫਸਲ ਦੀ ਖਰੀਦ 2320 ਰੁਪਏ ਐਮਐਸਪੀ ਤੇ ਹੋਈ ਸੀ, ਉੱਥੇ ਹੀ ਖਰੀਦ ਸੀਜਨ 2025-26 ਵਿੱਚ 2389 ਰੁਪਏ ਐਮਐਸਪੀ ਤੇ ਫਸਲ ਦੀ ਖਰੀਦ ਹੋਈ ਹੈ। ਇਸਦੇ ਨਾਲ ਹੀ 2410 ਰੁਪਏ ਪ੍ਰਤੀ ਕੁਵਿੰਟਲ ਤੇ ਵੀ ਫਸਲ ਦੀ ਖਰੀਦ ਹੋਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ। ਸੀਜਨ ਦੌਰਾਨ ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਯੋਗ ਪਾਣੀ, ਬਾਥਰੂਮ, ਛਾਂ, ਬੈਠਣ ਆਦਿ ਦੇ ਕੀਤੇ ਗਏ ਪੁਖਤਾ ਪ੍ਰਬੰਧਾਂ ਕਰਕੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ ਹੈ।

ਹਰਚੰਦ ਸਿੰਘ ਬਰਸਟ ਨੇ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ, ਮੰਡੀ ਬੋਰਡ/ਮਾਰਕਿਟ ਕਮੇਟੀਆਂ, ਵੱਖ-ਵੱਖ ਏਜੰਸੀਆਂ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande