ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ
ਫਾਜ਼ਿਲਕਾ 21 ਨਵੰਬਰ (ਹਿੰ. ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੇਹਰੀਆ ਬਾਜ਼ਾਰ ਵਾਲੇ ਦੁਕਾਨਦਾਰਾਂ ਦੀ ਲੰਬੇ ਸਮੇਂ ਤੋਂ ਮੰਗੀ ਸੀ ਕਿ ਇਸ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਉਣ ਮੌਕੇ।


ਫਾਜ਼ਿਲਕਾ 21 ਨਵੰਬਰ (ਹਿੰ. ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੇਹਰੀਆ ਬਾਜ਼ਾਰ ਵਾਲੇ ਦੁਕਾਨਦਾਰਾਂ ਦੀ ਲੰਬੇ ਸਮੇਂ ਤੋਂ ਮੰਗੀ ਸੀ ਕਿ ਇਸ ਸੜਕ ਦਾ ਬਹੁਤ ਬੁਰਾ ਹੈ ਇਹ ਨਵੀਂ ਬਣਵਾਈ ਜਾਵੇ। ਵਿਧਾਇਕ ਸਵਨਾ ਨੇ ਕਿਹਾ ਕਿ ਲੋਕਾਂ ਨੂੰ ਮੰਗ ਨੂੰ ਪੂਰੀ ਕਰਦਿਆਂ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਘੰਟਾਘਰ ਬਾਜ਼ਾਰ ਜਿੱਥੋਂ ਮੇਹਰੀਆ ਬਾਜ਼ਾਰ ਸ਼ੁਰੂ ਹੁੰਦਾ ਹੈ ਉੱਥੋਂ ਲੈ ਕੇ ਪਟਵਾਰ ਦਫ਼ਤਰ ਤੱਕ ਇਹ ਸੜਕ ਨਵੀਂ ਬਣਾਈ ਜਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਤੇ ਥੋੜ੍ਹੇ ਦਿਨਾਂ ਤੱਕ ਹੀ ਇਹ ਸੜਕ ਬਣ ਕੇ ਤਿਆਰ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਡੇ ਮੇਹਰੀਆ ਬਾਜ਼ਾਰ ਦੇ ਦੁਕਾਨਦਾਰਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਬਹੁਤ ਵਾਰ ਉਨ੍ਹਾਂ ਨੇ ਮੇਰੇ ਧਿਆਨ ਵਿੱਚ ਲਿਆਂਦਾ ਕਿ ਇਹ ਸੜਕ ਨਵੀਂ ਬਣਾਈ ਜਾਵੇ ਤੇ ਅੱਜ ਇਨ੍ਹਾਂ ਦੁਕਾਨਦਾਰਾਂ ਦੀ ਇਹ ਮੰਗ ਪੂਰੀ ਹੋ ਗਈ ਹੈ। ਹੁਣ ਦੁਕਾਨਦਾਰਾਂ ਤੋਂ ਇਲਾਵਾ ਰਾਹੀਗਰਾਂ ਨੂੰ ਵੀ ਇੱਥੋਂ ਲੰਘਣ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਸ਼ਹਿਰ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤੇ ਆਉਣ ਵਾਲੇ 6 ਮਹੀਨਿਆਂ ਵਿੱਚ ਸਾਰੀਆਂ ਸ਼ਹਿਰ ਦੀਆਂ ਸਾਰੀਆਂ ਸੜਕਾਂ ਨਵੀਆਂ ਬਣ ਕੇ ਤਿਆਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੀ ਬੀਕਾਨੇਰੀ ਰੋਡ, ਕਾਲਜ ਰੋਡ ਸੜਕ ਬਣ ਰਹੀ ਹੈ ਤੇ ਸ਼ਿਵਪੁਰੀ ਨੂੰ ਜਾਂਦੀ ਰੋਡ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਇਹ ਸੜਕਾਂ ਬਣਵਾਉਣ ਦੀ ਮੰਗੀ ਜੋ ਪੂਰੀ ਕਰ ਦਿੱਤੀ ਗਈ ਹੈ ਤੇ ਨਵੀਆਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਸਾਰੀਆਂ ਸ਼ਹਿਰ ਦੀਆਂ ਨਵੀਆਂ ਸੜਕਾਂ ਬਣਵਾ ਦਿੱਤੀਆਂ ਜਾਣਗੀਆਂ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande