ਮੰਤਰੀ ਹਰਪਾਲ ਚੀਮਾ ਨੇ 11 ਪਿੰਡਾਂ ਦੇ 308 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ
ਲਹਿਰਾਗਾਗਾ, 21 ਨਵੰਬਰ (ਹਿੰ. ਸ.)। ਸੀਬਾ ਸਕੂਲ, ਲਹਿਰਾਗਾਗਾ ਵਿਖੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰੀ ਮੀਂਹ ਨਾਲ ਹੋਏ ਨੁਕਸਾਨ ਸਬੰਧੀ ਹਲਕਾ ਦਿੜ੍ਹਬਾ ਦੇ 11 ਪਿੰਡਾਂ ਦੇ 308 ਹੜ੍ਹ ਪੀੜਤਾਂ ਨੂੰ ਨੁਕਸਾਨੀਆਂ ਫਸਲਾਂ ਸਬੰਧੀ 01 ਕਰੋੜ 16 ਲੱਖ 58 ਹਜ਼ਾਰ 938 ਰੁਪਏ ਦੀ ਮੁਆਵਜ਼ਾ ਰਾਸ਼ੀ
ਮੰਤਰੀ ਹਰਪਾਲ ਚੀਮਾ 11 ਪਿੰਡਾਂ ਦੇ 308 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪਦੇ ਹੋਏ।


ਲਹਿਰਾਗਾਗਾ, 21 ਨਵੰਬਰ (ਹਿੰ. ਸ.)। ਸੀਬਾ ਸਕੂਲ, ਲਹਿਰਾਗਾਗਾ ਵਿਖੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰੀ ਮੀਂਹ ਨਾਲ ਹੋਏ ਨੁਕਸਾਨ ਸਬੰਧੀ ਹਲਕਾ ਦਿੜ੍ਹਬਾ ਦੇ 11 ਪਿੰਡਾਂ ਦੇ 308 ਹੜ੍ਹ ਪੀੜਤਾਂ ਨੂੰ ਨੁਕਸਾਨੀਆਂ ਫਸਲਾਂ ਸਬੰਧੀ 01 ਕਰੋੜ 16 ਲੱਖ 58 ਹਜ਼ਾਰ 938 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੀਤੇ ਐਲਾਨ ਮੁਤਾਬਕ ਮੁਆਵਜ਼ਾ ਦਿੱਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਅਤੇ ਹੁਣ ਉਹਨਾਂ ਦੀ ਜ਼ਿੰਦਗੀ ਮੁੜ ਲੀਹ 'ਤੇ ਲੈ ਕੇ ਆਉਣ ਲਈ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ। ਪਿਛਲੀਆਂ ਸਰਕਾਰਾਂ ਵੇਲੇ ਲੋਕਾਂ ਨੂੰ ਮੁਆਵਜ਼ਾ ਲੈਣ ਲਈ ਕਈ ਕਈ ਸਾਲ ਸਰਕਾਰੀ ਦਫ਼ਤਰਾਂ ਦੇ ਚੱਕਰ ਲਾਉਣੇ ਪੈਂਦੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਸੀ ਕਿ ਤੈਅ ਸਮੇਂ ਵਿੱਚ ਗਰਦੌਰੀਆਂ ਕਰਵਾ ਕੇ ਮੁਆਵਜ਼ਾ ਰਾਸ਼ੀ ਹੜ੍ਹ ਪੀੜਤਾਂ ਦੇ ਖਾਤਿਆਂ ਵਿੱਚ ਪਾਈ ਜਾਵੇ। ਪੰਜਾਬ ਸਰਕਾਰ ਨੇ ਜੋ ਵੀ ਐਲਾਨ ਕੀਤਾ ਸੀ, ਉਹ ਤੈਅ ਸਮੇਂ ਵਿੱਚ ਪੂਰਾ ਕਰ ਕੇ ਦਿਖਾਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਹਰ ਕਿਸਮ ਦੇ ਹਾਲਾਤ ਵਿੱਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ। ਉਹਨਾਂ ਕਿਹਾ ਕਿ ਜੇਕਰ ਮੁਆਵਜ਼ੇ ਸਬੰਧੀ ਕਿਸੇ ਨੂੰ ਕੋਈ ਦਿੱਕਤ ਦਰਪੇਸ਼ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲੈਂਦੀ ਜਾਵੇ, ਉਹ ਫੌਰੀ ਉਸ ਦਾ ਹਰ ਸੰਭਵ ਹੱਲ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande