
ਪਟਿਆਲਾ 21 ਨਵੰਬਰ (ਹਿੰ. ਸ.)। ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਸਕੂਲ ਵਿੱਚ ਪੜ੍ਹਦੇ ਪ੍ਰੀ-ਪਾਇਮਰੀ ਦੇ ਸਾਰੇ ਵਿਦਿਆਰਥੀਆਂ ਨੂੰ ਗਰਮ ਜਰਸੀਆਂ ਵੰਡੀਆਂ ਗਈਆਂ। ਗਰੁੱਪ ਦੇ ਹਾਜ਼ਰ ਮੈਂਬਰਾਂ ਵੱਲੋਂ ਸਵੇਰ ਦੀ ਸਭਾ 'ਚ ਬੱਚਿਆਂ ਨੂੰ ਆਪਸੀ ਰਿਸ਼ਤਿਆਂ ਬਾਰੇ ਸਵਾਲ ਪੁੱਛੇ ਗਏ, ਜਿਹਨਾਂ ਦੇ ਜਵਾਬ ਸਾਰੇ ਵਿਦਿਆਰਥੀਆਂ ਵੱਲੋ ਸਹੀ ਦਿੱਤੇ ਗਏ।
ਸਵੇਰ ਦੀ ਸਭਾ ਵਿੱਚ ਸਿੱਖਿਆ ਵਿਭਾਗ ਵੱਲੋਂ ਭੇਜੀ ਜਾਂਦੀ ਸਲਾਈਡ ਵਿੱਚੋਂ ਆਮ ਜਾਣਕਾਰੀ ਦੇ ਪ੍ਰਸ਼ਨਾਂ ਦੇ ਉੱਤਰ ਪੁੱਛੇ ਗਏ। ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਡਰਾਇੰਗ ਕਿਤਾਬਾਂ ਅਤੇ ਸਟੇਸ਼ਨਰੀ ਵੰਡੀ ਗਈ। ਸਕੂਲ ਮੁਖੀ ਕਿਰਪਾਲ ਸਿੰਘ ਟਿਵਾਣਾ ਵੱਲੋਂ ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਕੀਤੇ ਜਾ ਰਹੇ ਨੇਕ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਅਤੇ ਵਿਸੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ