ਰਾਜਾ ਵੜਿੰਗ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ
ਅਮਰਿੰਦਰ ਸਿੰਘ ਰਾਜਾ ਵੜਿੰਗ।


ਚੰਡੀਗੜ, 21 ਨਵੰਬਰ (ਹਿੰ. ਸ.)। ਤਰਨਤਾਰਨ 'ਚ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਵਿਰੁੱਧ ਦਿੱਤੇ ਗਏ ਇਤਰਾਜ਼ਯੋਗ ਬਿਆਨ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਰਾਜਾ ਵੜਿੰਗ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਗਈ ਹੈ, ਜਿਸ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਵਿਚ ਦਖ਼ਲ ਨਹੀਂ ਦੇਵੇਗਾ।

ਪਟੀਸ਼ਨ ਵਿਚ ਰਾਜਾ ਵੜਿੰਗ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਦੌਰਾਨ 2 ਨਵੰਬਰ ਨੂੰ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਜੋ ਕਿਹਾ ਸੀ, ਉਸ ਦੇ ਸੰਬੰਧ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਉਨ੍ਹਾਂ ਵਿਰੁੱਧ ਕੀਤੀ ਜਾ ਰਹੀ ਖੁਦਮੁਖਤਿਆਰੀ ਕਾਰਵਾਈ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਜਦੋਂ ਇਸ ਮਾਮਲੇ ਵਿਚ ਉਨ੍ਹਾਂ ਵਿਰੁੱਧ 4 ਨਵੰਬਰ ਨੂੰ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ ਤਾਂ ਕਮਿਸ਼ਨ ਵਲੋਂ ਵੱਖਰੀ ਕਾਰਵਾਈ ਕਰਨਾ ਗਲਤ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande