ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਰਾਬਤਾ ਕਰਕੇ ਪਰਾਲੀ ਪ੍ਰਬੰਧਨ ਬਾਰੇ ਕੀਤੀ ਵਿਚਾਰ ਚਰਚਾ
ਫਾਜ਼ਿਲਕਾ 22 ਨਵੰਬਰ (ਹਿੰ. ਸ.)। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਦਾ ਯੋਗ ਤਰੀਕੇ ਨਾਲ ਪ੍ਰਬੰਧਨ ਕਰਨ ਲਈ ਜਾਗਰੂਕਤਾ ਪੈਦਾ ਕਰ ਰਿਹਾ ਹੈ। ਕਲਸਟਰ ਅਫਸਰ, ਨੋਡਲ ਅਫਸਰ, ਪੁਲਿਸ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਰਾਲ
ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਿਸਾਨਾਂ ਨਾਲ ਰਾਬਤਾ ਕਰਕੇ ਪਰਾਲੀ ਪ੍ਰਬੰਧਨ ਬਾਰੇ ਵਿਚਾਰ ਚਰਚਾ ਕਰਦੇ ਹੋਏ।


ਫਾਜ਼ਿਲਕਾ 22 ਨਵੰਬਰ (ਹਿੰ. ਸ.)। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਦਾ ਯੋਗ ਤਰੀਕੇ ਨਾਲ ਪ੍ਰਬੰਧਨ ਕਰਨ ਲਈ ਜਾਗਰੂਕਤਾ ਪੈਦਾ ਕਰ ਰਿਹਾ ਹੈ। ਕਲਸਟਰ ਅਫਸਰ, ਨੋਡਲ ਅਫਸਰ, ਪੁਲਿਸ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਲਗਾਤਾਰ ਫੀਲਡ ਵਿਚ ਕੰਮ ਕਰ ਰਹੇ ਹਨ।

ਇਸੇ ਤਹਿਤ ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ ਨੇ ਪਿੰਡ ਬੰਨ ਵਾਲਾ, ਖੂਈ ਖੇੜਾ, ਘੱਲੂ, ਨਿਹਾਲ ਖੇੜਾ, ਡੰਗਰ ਖੇੜਾ, ਬੁਰਜ ਮੁਹਾਰ, ਧਰਾਂਗਵਾਲਾ, ਤਾਜਾ ਪੱਟੀ, ਬਲੂਆਣਾ, ਜੋਧਪੁਰ, ਕੇਰਾ ਖੇੜਾ, ਝੁਮਿਆਂ ਵਾਲੀ, ਬਹਾਦਰ ਖੇੜਾ ਵਿਖੇ ਜਾ ਕੇ ਤਾਲਮੇਲ ਕਰਦਿਆਂ ਪਰਾਲੀ ਪ੍ਰਬੰਧਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਰਾਹੀਂ ਪਰਾਲੀ ਦਾ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾਲ ਜਮੀਨੀ ਉਪਜਾਉ ਸ਼ਕਤੀ ਘਟਦੀ ਹੈ ਤੇ ਸਾਡੀ ਧਰਤੀ ਜੋ ਕਿ ਸਾਨੂੰ ਫਸਲ ਪ੍ਰਦਾਨ ਕਰਦੀ ਹੈ, ਅਗ ਲਗਾ ਕੇ ਅੰਦਰੂਨੀ ਪੋਸ਼ਕੀ ਤੱਤ ਕਮਜੋਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਪਰਹੇਜ ਕਰਨਾ ਚਾਹੀਦਾ ਹੈ।

ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅਗ ਨਾ ਲਗਾਉਣ ਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ *ਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਜੋ ਕਿ ਖਾਦ ਦਾ ਕੰਮ ਕਰਦੀ ਹੈ, ਨੂੰ ਜਮੀਨ ਵਿਚ ਵਹਾ ਕੇ ਹੀ ਫਸਲ ਦੀ ਬਿਜਾਈ ਕੀਤੀ ਜਾਵੇ ਜਿਸ ਨਾਲ ਫਸਲ ਦਾ ਝਾੜ ਵੀ ਵੱਧਦਾ ਹੈ ਤੇ ਪਰਾਲੀ ਦਾ ਸੁਯੋਗ ਤਰੀਕੇ ਨਾਲ ਨਿਬੇੜਾ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਅਸੀਂ ਖੇਤੀਬਾੜੀ ਵਿਭਾਗ ਵੱਲੋ ਜਾਗਰੂਕਤਾ ਮੁਹਿੰਮ ਵਿਚ ਸਹਿਯੋਗ ਵੀ ਪਾਉਂਦੇ ਹਨ ਤੇ ਆਪਣੇ ਵਾਤਾਵਰਣ ਨੂੰ ਵੀ ਗੰਧਲਾ ਹੋਣ ਤੋਂ ਬਚਾਉਂਦੇ ਹਾਂ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande