ਬਰਿੰਦਰ ਗੋਇਲ ਨੇ ਹਲਕਾ ਲਹਿਰਾ ਦੇ 10 ਪਿੰਡਾਂ ਵਿੱਚ ਕਰੀਬ 02 ਕਰੋੜ 92 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੀ ਕਰਵਾਈ ਸ਼ੁਰੂਆਤ
ਮੂਨਕ/ ਲਹਿਰਾਗਾਗਾ, 22 ਨਵੰਬਰ (ਹਿੰ. ਸ.)।ਨੌਜਵਾਨਾਂ ਨੂੰ ਜ਼ਮੀਨੀ ਪੱਧਰ ''ਤੇ ਖੇਡਾਂ ਨਾਲ ਜੋੜਨ ਦੇ ਮਕਸਦ ਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ 10 ਪਿੰਡਾਂ ਵਿੱਚ ਬਣਨ ਵਾਲੇ ਸਟੇਡੀਅਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ। ਇਹਨਾਂ ਸਟੇਡੀਅਮਾਂ ਉੱਤੇ ਕੁੱਲ 02 ਕਰੋੜ 9
ਬਰਿੰਦਰ ਗੋਇਲ ਹਲਕਾ ਲਹਿਰਾ ਦੇ 10 ਪਿੰਡਾਂ ਵਿੱਚ ਕਰੀਬ 02 ਕਰੋੜ 92 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੀ ਸ਼ੁਰੂਆਤ ਕਰਵਾਉਂਦੇ ਹੋਏ।


ਮੂਨਕ/ ਲਹਿਰਾਗਾਗਾ, 22 ਨਵੰਬਰ (ਹਿੰ. ਸ.)।ਨੌਜਵਾਨਾਂ ਨੂੰ ਜ਼ਮੀਨੀ ਪੱਧਰ 'ਤੇ ਖੇਡਾਂ ਨਾਲ ਜੋੜਨ ਦੇ ਮਕਸਦ ਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ 10 ਪਿੰਡਾਂ ਵਿੱਚ ਬਣਨ ਵਾਲੇ ਸਟੇਡੀਅਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ। ਇਹਨਾਂ ਸਟੇਡੀਅਮਾਂ ਉੱਤੇ ਕੁੱਲ 02 ਕਰੋੜ 92 ਲੱਖ 39 ਹਜ਼ਾਰ ਰੁਪਏ ਦੀ ਲਾਗਤ ਆਵੇਗੀ ਤੇ ਇਹ ਬਹੁਤ ਜਲਦ ਬਣ ਕੇ ਤਿਆਰ ਹੋ ਜਾਣਗੇ।

ਇਸ ਮੌਕੇ ਗੋਇਲ ਨੇ ਦੱਸਿਆ ਕਿ

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ

ਬਣਾਏ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਲਹਿਰਾ ਦੇ ਪਿੰਡ ਸਲੇਮਗੜ੍ਹ ਵਿਖੇ 15.90 ਲੱਖ, ਰਾਮਪੁਰ ਗੁੱਜਰਾਂ ਵਿਖੇ 37.22 ਲੱਖ, ਮਨਿਆਣਾ ਵਿਖੇ 29.54 ਲੱਖ, ਖੋਖਰ ਵਿਖੇ 44.30 ਲੱਖ, ਗੁਲਾੜੀ ਵਿਖੇ 36.79 ਲੱਖ, ਚੱਠਾ ਗੋਬਿੰਦਪੁਰਾ ਵਿਖੇ 49.05 ਲੱਖ, ਅਨਦਾਨਾ ਵਿਖੇ 21.38 ਲੱਖ, ਬੌਪੁਰ ਵਿਖੇ 16.14 ਲੱਖ, ਬਨਾਰਸੀ ਵਿਖੇ 30.51 ਲੱਖ ਅਤੇ ਮੰਡਵੀ ਵਿਖੇ 11.56 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੀ ਸ਼ੁਰੂਆਤ ਕੈਬਨਿਟ ਮੰਤਰੀ ਨੇ ਕਰਵਾਈ। ਇਸ ਮੌਕੇ ਉਹਨਾਂ ਨੇ ਪਿੰਡ ਮਨਿਆਣਾ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਵੀ ਰੱਖਿਆ।

ਗੋਇਲ ਨੇ ਕਿਹਾ ਕਿ ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧੀਆ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਪਿੰਡ ਖੇਡ ਮੈਦਾਨ ਮੁਹਿੰਮ ਨੂੰ ਮਿਸ਼ਨ ਦੇ ਰੂਪ ਵਿੱਚ ਅੱਗੇ ਵਧਾ ਰਹੀ ਹੈ, ਤਾਂ ਜੋ ਪਿੰਡ ਪੱਧਰ 'ਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਸਿਹਤਮੰਦ ਅਤੇ ਉਤਸ਼ਾਹ ਵਾਲੇ ਜੀਵਨ ਵੱਲ ਮੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਖੇਡਾਂ ਦੇ ਨਾਲ ਨਾਲ ਪਿੰਡ ਪੱਧਰ 'ਤੇ ਸਮਾਜਕ ਇਕਜੁੱਟਤਾ ਦੇ ਕੇਂਦਰ ਵਜੋਂ ਵੀ ਕੰਮ ਕਰਨਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande