ਦਿੱਲੀ ਦੇ ਰਾਮਲੀਲਾ ਮੈਦਾਨ ’ਚ 14 ਦਸੰਬਰ ਨੂੰ ਕਾਂਗਰਸ ਦੀ ਰੈਲੀ, ਐਸਆਈਆਰ ਦਾ ਮੁੱਦਾ ਉਠਾਏਗੀ
ਨਵੀਂ ਦਿੱਲੀ, 22 ਨਵੰਬਰ (ਹਿੰ.ਸ.)। ਕਾਂਗਰਸ ਪਾਰਟੀ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਅਤੇ ਕਥਿਤ ਵੋਟ ਚੋਰੀ ਦੇ ਵਿਰੋਧ ਵਿੱਚ 14 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵੱਡੀ ਰੈਲੀ ਕਰਨ ਦਾ ਐਲਾਨ ਕੀਤਾ ਹੈ।ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਵੋਟ ਚੋਰੀ
ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ


ਨਵੀਂ ਦਿੱਲੀ, 22 ਨਵੰਬਰ (ਹਿੰ.ਸ.)। ਕਾਂਗਰਸ ਪਾਰਟੀ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਅਤੇ ਕਥਿਤ ਵੋਟ ਚੋਰੀ ਦੇ ਵਿਰੋਧ ਵਿੱਚ 14 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵੱਡੀ ਰੈਲੀ ਕਰਨ ਦਾ ਐਲਾਨ ਕੀਤਾ ਹੈ।ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਵੋਟ ਚੋਰੀ ਭਾਰਤੀ ਲੋਕਤੰਤਰ ਲਈ ਵੱਡਾ ਖ਼ਤਰਾ ਬਣ ਗਈ ਹੈ ਅਤੇ ਇਸ ਵਿਰੁੱਧ ਦੇਸ਼ ਵਿਆਪੀ ਸੰਦੇਸ਼ ਦੇਣਾ ਜ਼ਰੂਰੀ ਹੈ। ਉਨ੍ਹਾਂ ਭਾਜਪਾ ਅਤੇ ਚੋਣ ਕਮਿਸ਼ਨ 'ਤੇ ਚੋਣ ਪ੍ਰਕਿਰਿਆ ਵਿੱਚ ਪੱਖਪਾਤ ਕਰਨ ਦਾ ਦੋਸ਼ ਲਗਾਇਆ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande