
ਫਾਜ਼ਿਲਕਾ 22 ਨਵੰਬਰ (ਹਿੰ. ਸ.)। 3 ਦਸੰਬਰ 2025 ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਦੇ ਮੱਦੇਨਜਰ ਸਟੇਟ ਅਵਾਰਡ 2025 ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ ਜਿਸ ਦੀ ਆਖਰੀ ਮਿਤੀ 25 ਨਵੰਬਰ 2025 ਹੈ।
ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗਡਵਾਲ ਨੇ ਦਿੱਤੀ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟੇਟ ਅਵਾਰਡ 2025 ਦੌਰਾਨ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਜਾਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ, ਸਟੇਟ ਅਵਾਰਡ ਲਈ ਵਿਚਾਰੇ ਜਾਣਗੇ।
ਉਨ੍ਹਾਂ ਦੱਸਿਆ ਕਿ ਯੋਗ ਵਿਅਕਤੀ ਆਪਣੀਆਂ ਉਪਲਬਧੀਆਂ ਸਮੇਤ ਲੋੜੀਂਦੇ ਦਸਤਾਵੇਜ ਤੇ ਅਰਜੀ ਡੀਸੀ. ਕੰਪਲੈਕਸ, ਕਮਰਾ ਨੰ. 202, ਪਹਿਲੀ ਮੰਜਿਲ, ਸੀ.ਬਲਾਕ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਫਾਜਿਲਕਾ ਵਿਖੇ ਨਿਰਧਾਰਤ ਮਿਤੀ ਤੱਕ ਜਮਾਂ ਕਰਵਾ ਸਕਦੇ ਹਨ । ਵਧੇਰੀ ਜਾਣਕਾਰੀ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਫਾਜਿਲਕਾ ਦੇ ਉਕਤ ਕਮਰਾ ਨੰਬਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ