ਵਿਧਾਇਕ ਗਰੇਵਾਲ ਨੇ ਪਾਣੀ ਵਾਲੀ ਟੈਂਕੀ ਸਥਾਪਤ ਕਰਨ ਅਤੇ ਸੰਬੰਧਿਤ ਪਾਈਪਲਾਈਨ ਵਿਛਾਉਣ ਲਈ ਰੱਖਿਆ ਨੀਂਹ ਪੱਥਰ
ਲੁਧਿਆਣਾ, 22 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕੰਮ ਕਰਦਿਆਂ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਵਰਲਡ ਬੈਂਕ ਦੁਆਰਾ ਫੰਡ ਪ੍ਰਾਪਤ ਨਹਿਰ ਜਲ ਸਪਲਾਈ ਪ੍ਰੋਜੈਕਟ ਅਧੀਨ ਸੁਖਦੇਵ ਨਗਰ, ਭਾਮੀਆਂ ਰੋਡ ''ਤੇ ਇੱਕ ਪ
ਵਿਧਾਇਕ ਗਰੇਵਾਲ ਪਾਣੀ ਵਾਲੀ ਟੈਂਕੀ ਸਥਾਪਤ ਕਰਨ ਅਤੇ ਸੰਬੰਧਿਤ ਪਾਈਪਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਮੌਕੇ ਨੀਂਹ ਪੱਥਰ ਰੱਖਦੇ ਹੋਏ।


ਲੁਧਿਆਣਾ, 22 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕੰਮ ਕਰਦਿਆਂ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਵਰਲਡ ਬੈਂਕ ਦੁਆਰਾ ਫੰਡ ਪ੍ਰਾਪਤ ਨਹਿਰ ਜਲ ਸਪਲਾਈ ਪ੍ਰੋਜੈਕਟ ਅਧੀਨ ਸੁਖਦੇਵ ਨਗਰ, ਭਾਮੀਆਂ ਰੋਡ 'ਤੇ ਇੱਕ ਪਾਣੀ ਵਾਲੀ ਟੈਂਕੀ ਸਥਾਪਤ ਕਰਨ ਅਤੇ ਸੰਬੰਧਿਤ ਪਾਈਪਲਾਈਨ ਵਿਛਾਉਣ ਲਈ ਨੀਂਹ ਪੱਥਰ ਰੱਖਿਆ।

ਕੰਮਾਂ ਦੀ ਅਨੁਮਾਨਤ ਲਾਗਤ ਲਗਭਗ 3.62 ਕਰੋੜ ਰੁਪਏ ਹੈ। ਜਦੋਂ ਕਿ ਪਾਣੀ ਵਾਲੀ ਟੈਂਕੀ ਲਗਭਗ 2.12 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਸੰਬੰਧਿਤ ਜਲ ਸਪਲਾਈ ਲਾਈਨਾਂ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਵਿਛਾਈਆਂ ਜਾਣਗੀਆਂ।

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਦੱਸਿਆ ਕਿ ਵਰਲਡ ਬੈਂਕ ਅਤੇ ਏ.ਆਈ.ਆਈ.ਬੀ ਦੁਆਰਾ ਫੰਡ ਪ੍ਰਾਪਤ ਨਹਿਰ ਜਲ ਸਪਲਾਈ ਪ੍ਰੋਜੈਕਟ ਦਾ ਪਹਿਲਾ ਪੜਾਅ ਲਗਭਗ 1300 ਕਰੋੜ ਰੁਪਏ (ਸਿਵਲ ਵਰਕਸ) ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।

ਇਸ ਪ੍ਰੋਜੈਕਟ ਦੇ ਤਹਿਤ, ਪਿੰਡ ਬਿਲਗਾ (ਨੇੜੇ ਸਾਹਨੇਵਾਲ) ਵਿੱਚ ਇੱਕ ਵਿਸ਼ਵ ਪੱਧਰੀ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂ.ਟੀ.ਪੀ) ਵੀ ਬਣਾਇਆ ਜਾ ਰਿਹਾ ਹੈ ਜਿੱਥੋਂ ਟ੍ਰੀਟ ਕੀਤਾ ਸਤਹੀ ਪਾਣੀ ਸ਼ਹਿਰ ਨੂੰ ਸਪਲਾਈ ਕੀਤਾ ਜਾਵੇਗਾ।

ਵਿਧਾਇਕ ਗਰੇਵਾਲ ਨੇ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਕਈ ਹੋਰ ਪਹਿਲਕਦਮੀਆਂ ਵਿੱਚੋਂ ਇੱਕ ਹੈ ਜੋ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਇਹ ਪ੍ਰੋਜੈਕਟ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande