ਵਿਧਾਇਕ ਕੋਹਲੀ ਨੇ ਖੂਨ ਦਾਨ ਕੈਂਪ 'ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਪਟਿਆਲਾ, 22 ਨਵੰਬਰ (ਹਿੰ. ਸ.)। ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਡੀ.ਐਸ.ਪੀ ਸਤਨਾਮ ਸਿੰਘ ਦੇ ਪੁੱਤਰ ਸਵਰਗੀ ਏਕਮਵੀਰ ਸਿੰਘ ਦੀ ਯਾਦ ਵਿੱਚ ਆਯੋਜਿਤ ਪਹਿਲੇ ਖੂਨਦਾਨ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਖੂਨਦਾਨ ਕੈਂਪ ਸਵਰਗੀ ਏਕਮਵੀਰ ਸਿੰਘ ਦੇ ਜਨਮਦਿਨ ਦੀ ਯਾਦ ਵਿੱਚ ਸਮਾਜ
ਵਿਧਾਇਕ ਕੋਹਲੀ ਖੂਨਦਾਨ ਕੈਂਪ ' ਚ ਖੂਨ ਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ.


ਪਟਿਆਲਾ, 22 ਨਵੰਬਰ (ਹਿੰ. ਸ.)। ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਡੀ.ਐਸ.ਪੀ ਸਤਨਾਮ ਸਿੰਘ ਦੇ ਪੁੱਤਰ ਸਵਰਗੀ ਏਕਮਵੀਰ ਸਿੰਘ ਦੀ ਯਾਦ ਵਿੱਚ ਆਯੋਜਿਤ ਪਹਿਲੇ ਖੂਨਦਾਨ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਖੂਨਦਾਨ ਕੈਂਪ ਸਵਰਗੀ ਏਕਮਵੀਰ ਸਿੰਘ ਦੇ ਜਨਮਦਿਨ ਦੀ ਯਾਦ ਵਿੱਚ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਜਜ਼ਬੇ ਤਹਿਤ ਲਗਾਇਆ ਗਿਆ ਸੀ।ਜ਼ਿਕਰਯੋਗ ਹੈ ਕਿ ਏਕਮਵੀਰ ਦੀ ਮੌਤ ਚਾਰ ਮਹੀਨੇ ਪਹਿਲਾਂ ਸੜਕ ਦੁਰਘਟਨਾ ' ਚ ਹੋ ਗਈ ਸੀ।

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਇਸ ਮੌਕੇ ’ਤੇ ਭਰੇ ਮਨ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਏਕਮਵੀਰ ਸਿੰਘ ਵਰਗੇ ਨੌਜਵਾਨਾਂ ਦੀ ਯਾਦ ਨੂੰ ਸਮਾਜ ਸੇਵਾ ਰਾਹੀਂ ਜਿਵੇਂ ਜਿਉਂਦਾ ਰੱਖਣ ਦਾ ਉਪਰਾਲਾ ਬਹਿਤ ਸ਼ਲਾਘਾ ਯੋਗ ਹੈ। ਉਨ੍ਹਾਂ ਨੇ ਕਿਹਾ ਕਿ ਖੂਨ ਦਾਨ ਇਕ ਮਹਾਨ ਸੇਵਾ ਹੈ ਜੋ ਕਿਸੇ ਦਾ ਜੀਵਨ ਬਚਾ ਸਕਦੀ ਹੈ, ਅਤੇ ਇਸ ਤਰ੍ਹਾਂ ਦੇ ਕੈਂਪ ਸਮਾਜ ਵਿੱਚ ਮਨੁੱਖਤਾ ਅਤੇ ਸਾਂਝ ਨੂੰ ਮਜ਼ਬੂਤ ਬਣਾਉਂਦੇ ਹਨ। ਓਹਨਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਲੋਕ ਭਲਾਈ ਦੇ ਕੰਮਾਂ ਦੁਆਰਾ ਨੌਜਵਾਨ ਪੀੜ੍ਹੀ ਵਿੱਚ ਸਹਿਯੋਗ ਅਤੇ ਸੇਵਾ ਦੀ ਭਾਵਨਾ ਵਧਦੀ ਹੈ, ਜੋ ਸਮਾਜ ਲਈ ਬਹੁਤ ਜ਼ਰੂਰੀ ਹੈ।

ਡੀ.ਐਸ.ਪੀ ਸਤਨਾਮ ਸਿੰਘ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੂਨਦਾਨ ਕੈਂਪ ਨੂੰ ਲੋਕਾਂ ਵੱਲੋਂ ਬਹੁਤ ਵੱਡੀ ਸਹਿਯੋਗ ਮਿਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਲਗਭਗ 300 ਦੇ ਕਰੀਬ ਨੌਜਵਾਨ ਖੂਨ ਦਾਨ ਕਰ ਚੁੱਕੇ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਪ੍ਰੇਰਣਾਜਨਕ ਗਿਣਤੀ ਹੈ। ਡੀ.ਐਸ.ਪੀ ਸਤਨਾਮ ਸਿੰਘ ਨੇ ਪਟਿਆਲਾ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਏਕਮਵੀਰ ਸਿੰਘ ਦੀ ਯਾਦ ਨੂੰ ਸਿਰਮੌਰ ਬਣਾਉਂਦੇ ਹੋਏ ਇਸ ਮਨੁੱਖਤਾ ਭਰੇ ਉਪਰਾਲੇ ਨੂੰ ਸਫਲ ਬਣਾਇਆ। ਉਨ੍ਹਾਂ ਨੇ ਕਿਹਾ ਕਿ ਇਹ ਕੈਂਪ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀ ਦੀ ਇੱਕ ਨਵੀਂ ਸ਼ੁਰੂਆਤ ਹੈ, ਜਿਸ ਨੂੰ ਉਹ ਅੱਗੇ ਵੀ ਜਾਰੀ ਰੱਖਣ ਦਾ ਇਰਾਦਾ ਰੱਖਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande