ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਹਲਕੇ ਦੀਆਂ 05 ਸੜਕ ਦੇ ਕੰਮ ਦੀ ਸ਼ੁਰੂਆਤ
ਲਹਿਰਾਗਾਗਾ/ਮੂਨਕ, 22 ਨਵੰਬਰ (ਹਿੰ. ਸ.)।ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੀਆਂ 04 ਕਰੋੜ 25 ਲੱਖ 15 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 05 ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ, ਜਿਨ੍ਹਾਂ ਵਿੱਚ 02 ਕਰੋੜ 23 ਲੱਖ 18 ਹਜ਼ਾਰ ਦੀ ਲਾਗਤ ਨਾਲ ਪਿੰਡ ਸਾਲੇਮਗੜ੍ਹ ਤੋਂ ਗੁ
ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾਗਾਗਾ ਹਲਕੇ ਦੀਆਂ 05 ਸੜਕ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ.


ਲਹਿਰਾਗਾਗਾ/ਮੂਨਕ, 22 ਨਵੰਬਰ (ਹਿੰ. ਸ.)।ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੀਆਂ 04 ਕਰੋੜ 25 ਲੱਖ 15 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 05 ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ, ਜਿਨ੍ਹਾਂ ਵਿੱਚ 02 ਕਰੋੜ 23 ਲੱਖ 18 ਹਜ਼ਾਰ ਦੀ ਲਾਗਤ ਨਾਲ ਪਿੰਡ ਸਾਲੇਮਗੜ੍ਹ ਤੋਂ ਗੁਰਦੁਆਰਾ ਮਕਰੌੜ ਸਾਹਿਬ ਤਕ ਬਣਨ ਵਾਲੀ 08.73 ਕਿਲੋਮੀਟਰ ਲੰਬੀ ਸੜਕ, 39.78 ਲੱਖ ਰੁਪਏ ਦੀ ਲਾਗਤ ਨਾਲ ਮਨਿਆਣਾ ਤੋਂ ਬਲਿਆਣਾ, ਹਰਿਆਣਾ ਹੱਦ ਤਕ, 02.12 ਕਿਲੋਮੀਟਰ ਲੰਬੀ ਸੜਕ, 01 ਕਰੋੜ 14 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਅਨਦਾਨਾ ਤੋਂ ਗੁਲਾੜੀ ਵਾਇਆ ਕਰੌਦਾ 07 ਕਿਲੋਮੀਟਰ ਲੰਬੀ ਸੜਕ, 16 ਲੱਖ 53 ਹਜ਼ਾਰ ਰੁਪਏ ਦੀ ਲਾਗਤ ਨਾਲ ਬਨਾਰਸੀ ਆਈ.ਟੀ. ਆਈ. ਤੋਂ ਕੱਚੀ ਖਨੌਰੀ ਤਕ 0.79 ਕਿਲੋਮੀਟਰ ਲੰਬੀ ਸੜਕ ਅਤੇ 31 ਲੱਖ 06 ਹਜ਼ਾਰ ਰੁਪਏ ਦੀ ਲਾਗਤ ਨਾਲ ਖਨੌਰੀ ਮੇਨ ਰੋਡ ਤੋਂ ਪੁਰਾਣਾ ਬਨਾਰਸੀ ਤਕ 01.55 ਕਿਲੋਮੀਟਰ ਸੜਕ, ਸ਼ਾਮਲ ਹਨ।

ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਪਾਇਦਾਰ ਢਾਂਚਾਗਤ ਵਿਕਾਸ ਕਰਨਾ ਹੈ ਤਾਂ ਜੋ ਲੋਕਾਂ ਨੂੰ ਸੁਚਾਰੂ ਆਵਾਜਾਈ ਦੀ ਸੁਵਿਧਾ ਮਿਲ ਸਕੇ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਵੀ ਆਪਣੇ ਉਤਪਾਦ ਮੰਡੀ ਤਕ ਆਸਾਨੀ ਨਾਲ ਪਹੁੰਚਾਉਣ ਵਿੱਚ ਕੋਈ ਰੁਕਾਵਟ ਨਾ ਆਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ੁਰੂ ਹੋ ਰਹੇ ਵਿਕਾਸ ਪ੍ਰੋਜੈਕਟ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੜਕਾਂ ਦੇ ਨਿਰਮਾਣ ਹੋਣ ਨਾਲ ਪਿੰਡਾਂ ਵਿਚਕਾਰ ਆਵਾਜਾਈ ਤੇ ਵਪਾਰਕ ਗਤੀਵਿਧੀਆਂ ਵਿੱਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਬਰਾਬਰ ਤਰਜੀਹ ਦੇ ਰਹੀ ਹੈ ਅਤੇ ਹਰ ਹਲਕੇ ਵਿੱਚ ਸੜਕਾਂ, ਪਾਣੀ ਸਪਲਾਈ, ਸਿਹਤ ਸੇਵਾਵਾਂ ਅਤੇ ਸਿੱਖਿਆ ਸਬੰਧੀ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਖਾਸ ਤੌਰ ’ਤੇ ਪਿੰਡਾਂ ਦੇ ਵਾਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸੰਸਾਧਨਾਂ ਦੀ ਸੰਭਾਲ ਕਰਨ ਅਤੇ ਵਿਕਾਸ ਕਾਰਜਾਂ ਵਿੱਚ ਸਰਕਾਰ ਨਾਲ ਭਾਗੀਦਾਰ ਬਣਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande