ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸ਼ਲਾਘਾਯੋਗ ਕਾਰਜ ਕਰਨ ਵਾਲੇ ਸਟੇਟ ਐਵਾਰਡ ਲਈ ਵਿਚਾਰੇ ਜਾਣਗੇ: ਡੀ. ਸੀ.
ਮਾਨਸਾ, 22 ਨਵੰਬਰ (ਹਿੰ. ਸ.)। ਫਿਜ਼ੀਕਲ ਹੈਂਡੀਕੈਪ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿੰਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈ ਹੋਣ ਨੂੰ ਸਟੇਟ ਅਵਾਰਡ 2025-26 ਲਈ ਪੰਜਾਬ ਸਰਕਾਰ ਵੱਲੋਂ ਵਿਚਾਰਿਆ ਜਾ
ਡਿਪਟੀ ਕਮਿਸਨਰ ਨਵਜੋਤ ਕੌਰ।


ਮਾਨਸਾ, 22 ਨਵੰਬਰ (ਹਿੰ. ਸ.)। ਫਿਜ਼ੀਕਲ ਹੈਂਡੀਕੈਪ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿੰਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈ ਹੋਣ ਨੂੰ ਸਟੇਟ ਅਵਾਰਡ 2025-26 ਲਈ ਪੰਜਾਬ ਸਰਕਾਰ ਵੱਲੋਂ ਵਿਚਾਰਿਆ ਜਾਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸਨਰ ਨਵਜੋਤ ਕੌਰ, ਆਈ.ਏ.ਐੱਸ. ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਟੇਟ ਅਵਾਰਡ ਨਾਲ ਸਨਮਾਨਿਤ ਹੋਣ ਲਈ ਨਿਰਧਾਰਤ ਫਾਰਮ ਪ੍ਰਾਪਤ ਕਰਨ ਅਤੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ , ਮਾਨਸਾ ਦੇ ਦਫਤਰ ਨਾਲ ਕੰਮ ਕਾਜ ਦੇ ਸਮੇਂ ਦੌਰਾਨ ਤਾਲਮੇਲ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਹਰ ਪੱਖੋਂ ਮੁਕੰਮਲ ਫਾਰਮ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਵਿਖੇ 25 ਨਵੰਬਰ 2025 ਤੱਕ ਦਿੱਤੇ ਜਾ ਸਕਦੇ ਹਨ। ਇਸ ਤੋਂ ਬਾਅਦ ਪ੍ਰਾਪਤ ਹੋਣ ਵਾਲੇ ਬਿਨੈ ਪੱਤਰ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਵਿਚਾਰਿਆ ਨਹੀਂ ਜਾਵੇਗਾ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਇਸ ਸਕੀਮ ਅਧੀਨ ਚਾਰ ਤਰ੍ਹਾਂ ਦੇ ਐਵਾਰਡ ਦਿੱਤੇ ਜਾਣਗੇ।

ਐਵਾਰਡ ਫਾਰ ਬੈਸਟ ਇੰਪਲਾਈ/ਸੈਲਫ ਐਂਪਲਾਈਡ ਵਿਦ ਡਿਸਾਬਿਲਟੀ,ਐਵਾਰਡ ਫਾਰ ਬੈਸਟ ਐਂਪਲਾਇਰ, ਐਵਾਰਡ ਫਾਰ ਬੈਸਟ ਇੰਡੀਵੀਜੁਅਲ ਐਂਡ ਇੰਸਟੀਚਿਊਸ਼ਨ, ਐਵਾਰਡ ਫਾਰ ਬੈਸਟ ਸਪੋਰਟਸ ਪਰਸਨ ਵਿਦ ਡਿਸਾਬਿਲਟੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਕੰਮਲ ਅਰਜ਼ੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫਤਰ ਵਿਖੇ ਜਮ੍ਹਾਂ ਨਿਰਧਾਰਤ ਮਿਤੀ ਤੋਂ ਪਹਿਲਾ ਦਫ਼ਤਰੀ ਕੰਮ ਕਾਜ ਸਮੇਂ ਦੌਰਾਨ ਕਰਵਾਈਆਂ ਜਾ ਸਕਦੀਆਂ ਹਨ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande