ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਹੁੰਚਣ 'ਤੇ  ਸਵਾਗਤ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ (ਹਿੰ. ਸ.)। ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਗੁਰਦਾਸਪੁਰ ਦੇ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਜੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋ
ਗੁਰਦਾਸਪੁਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਹੁੰਚਣ 'ਤੇ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ.


ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ (ਹਿੰ. ਸ.)। ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਗੁਰਦਾਸਪੁਰ ਦੇ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਜੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਨਗਰ ਕੀਰਤਨ ਦੇ ਪਹੁੰਚਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ. ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ।

ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਜੁਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ. ਵਲੋਂ ਨਗਰ ਕੀਰਤਨ ਸ਼ਾਮਿਲ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪਾਓ ਭੇਂਟ ਕੀਤਾ ਗਿਆ।

ਨਗਰ ਕੀਰਤਨ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਉ. ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਸਰੂਪ ਨੂੰ ਪੂਰੇ ਸਤਿਕਾਰ ਸਹਿਤ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸਸ਼ੋਭਿਤ ਕੀਤਾ।

ਗੁਰਦਾਸਪੁਰ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੇ ਇਸ ਨਗਰ ਕੀਰਤਨ ਵਿੱਚ ਸ਼ਾਮਲ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਸਮੇਤ ਹੋਰ ਜਥੇਬੰਦੀਆਂ ਤੇ ਸੰਸਥਾਵਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਮਹਾਨ ਨਗਰ ਕੀਰਤਨ ਸਮੂਹ ਸੰਗਤ ਦੇ ਸਹਿਯੋਗ ਨਾਲ 20 ਨਵੰਬਰ ਨੂੰ ਗੁਰਦਾਸਪੁਰ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਬਾਬਾ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਸ੍ਰੀ ਖਡੂਰ ਸਾਹਿਬ, ਕਪੂਰਥਲਾ, ਜਲੰਧਰ, ਫਗਵਾੜਾ, ਬੰਗਾ, ਨਵਾਂ ਸ਼ਹਿਰ, ਟਿੱਬੀ ਸਾਹਿਬ ਰੋਪੜ ਨੂਰਪੁਰ ਬੇਦੀ ਹੁੰਦੇ ਹੋਏ ਨਗਰ ਕੀਰਤਨ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਇਆ।

ਮਿਸਲ ਸ੍ਰੀ ਹਰਕ੍ਰਿਸ਼ਨ ਸਾਹਿਬ ਗਤਕਾ ਅਖਾੜਾ ਅੰਮ੍ਰਿਤਸਰ ਦੇ ਨੌਜਵਾਨਾਂ ਨੇ ਉਸਤਾਦ ਸੁਖਮਿੰਦਰ ਸਿੰਘ ਦੀ ਦੇਖ ਰੇਖ ਵਿੱਚ ਗੱਤਕਾਬਾਜੀ ਦੇ ਜੌਹਰ ਦਿਖਾਏ

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਨਗਰ ਕੀਰਤਨ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ 22 ਨਵੰਬਰ 2025 ਨੂੰ ਸ਼ਾਮ 6 ਵਜੇ ਪਹੁੰਚਣਾ ਸੀ ਪ੍ਰੰਤੂ ਨਗਰ ਕੀਰਤਨ ਦੇ ਮਾਰਗ 'ਤੇ ਪੈਦੇ ਪਿੰਡਾਂ ਸ਼ਹਿਰਾਂ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦੇ ਸਵਾਗਤ ਸਬੰਧੀ ਕੀਤੇ ਗਏ ਪ੍ਰਬੰਧਾਂ ਦੇ ਚਲਦਿਆਂ ਇਹ ਨਗਰ12 ਘੰਟਿਆਂ ਦੀ ਦੇਰੀ ਨਾਲ ਪਹੁੰਚਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande