
ਪਟਿਆਲਾ 23 ਨਵੰਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਟਿਆਲਾ ਵਿੱਚ ਬਣੇ ਨਵੇਂ ਬਣੇ ਬੱਸ ਸਟੈਂਡ ਦਾ ਨਾਂਅ ਨੌਵੇਂ ਗੁਰੂ ਸਾਹਿਬਾਨ ਦੇ ਨਾਮ ਉੱਤੇ ਰੱਖਣ ਦੀ ਮੰਗ ਕੀਤੀ।
ਚੰਦੂਮਾਜਰਾ ਨੇ ਆਖਿਆ ਕਿ ਅਜੇ ਤੱਕ ਨਵੇਂ ਬੱਸ ਅੱਡੇ ਪਟਿਆਲਾ ਦਾ ਕੋਈ ਨਾਮ ਨਹੀਂ ਰੱਖਿਆ ਗਿਆ, ਉਨ੍ਹਾਂ ਆਖਿਆ ਕਿ ਪਟਿਆਲਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਸੋ ਇਸ ਬੱਸ ਅੱਡੇ ਦਾ ਨਾਂਅ ਗੁਰੂ ਸਾਹਿਬ ਦੇ ਨਾਮ ਉੱਤੇ ਰੱਖਿਆ ਜਾਵੇ। ਚੰਦੂਮਾਜਰਾ ਨੇ ਆਸ ਜਤਾਈ ਕਿ ਜਲਦ ਹੀ ਸੂਬਾ ਸਰਕਾਰ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਂਅ ਦਾ ਫੌਰੀ ਐਲਾਨ ਕਰੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ