ਸੰਸਦ ਮੈਂਬਰ ਮੀਤ ਹੇਅਰ ਨੇ 2.88 ਕਰੋੜ ਦੀ ਲਾਗਤ ਵਾਲੀਆਂ 4 ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ
ਬਰਨਾਲਾ, 23 ਨਵੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਲਈ ਦਿੱਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੀਆਂ ਸੜਕਾਂ ਦਾ ਨਵੀਨੀਕਰਨ ਹੋਵੇਗਾ। ਇਹ ਪ
ਸੰਸਦ ਮੈਂਬਰ ਮੀਤ ਹੇਅਰ 2.88 ਕਰੋੜ ਦੀ ਲਾਗਤ ਵਾਲੀਆਂ 4 ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਦੇ ਹੋਏ।


ਬਰਨਾਲਾ, 23 ਨਵੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਲਈ ਦਿੱਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੀਆਂ ਸੜਕਾਂ ਦਾ ਨਵੀਨੀਕਰਨ ਹੋਵੇਗਾ।

ਇਹ ਪ੍ਰਗਟਾਵਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ 2.88 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ਦੀਆਂ 16.43 ਕਿਲੋਮੀਟਰ ਲੰਬਾਈ ਦੀਆਂ 4 ਲਿੰਕ ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਨਾਈਵਾਲ ਸੜਕ (ਸੰਘੇੜਾ ਬਾਈਪਾਸ) 52 ਲੱਖ ਦੀ ਲਾਗਤ ਨਾਲ, ਬਾਜਾਖਾਨਾ ਰੋਡ ਤੋਂ ਪੱਤੀ ਸੇਖਵਾਂ ਨੂੰ ਜਾਣ ਵਾਲੀ ਰੋਡ ਦਾ 31.56 ਲੱਖ ਦੀ ਲਾਗਤ ਨਾਲ, ਖੁੱਡੀ ਕਲਾਂ ਤੋਂ ਜੋਧਪੁਰ 73 ਲੱਖ ਦੀ ਲਾਗਤ ਨਾਲ ਅਤੇ ਖੁੱਡੀ ਕਲਾਂ ਤੋਂ ਬਠਿੰਡਾ ਰੋਡ ਤਕ ਸੜਕ ਦਾ ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਕੰਮ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਰਨਾਲਾ ਹਲਕੇ ਦੀਆਂ ਸੜਕਾਂ ਨੂੰ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ, ਓਥੇ ਕਈ ਸੜਕਾਂ ਦੇ ਕੰਮ ਸ਼ੁਰੂ ਕਰਾਏ ਗਏ ਹਨ, ਤਾਂ ਜੋ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande