ਸਮੁੱਚੇ ਸੰਸਾਰ ਨੂੰ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ: ਚੰਦੂਮਾਜਰਾ
ਪਟਿਆਲਾ, 23 ਨਵੰਬਰ (ਹਿੰ. ਸ.)। ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਐੱਸਜੀਪੀਸੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੋਂ ਇਲਾਵਾ ਹਲਕਾ ਸਨੌਰ ਦੀਆਂ ਸਮੁੱ
ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਪ੍ਰੋਗਰਾਮ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ.


ਪਟਿਆਲਾ, 23 ਨਵੰਬਰ (ਹਿੰ. ਸ.)। ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਐੱਸਜੀਪੀਸੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੋਂ ਇਲਾਵਾ ਹਲਕਾ ਸਨੌਰ ਦੀਆਂ ਸਮੁੱਚੀਆਂ ਸੰਗਤਾਂ ਵੱਲੋ ਗੁਰੂਦੁਆਰਾ ਸ੍ਰੀ ਨੌਵੀ ਪਾਤਸ਼ਾਹੀ ਬਹਾਦਰਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਥ ਦੇ ਮਹਾਨ ਕੀਰਤਨੀਏ, ਕਥਾਵਾਚਕ, ਸੰਤ-ਮਹਾਂਪੁਰਸ਼, ਢਾਡੀ ਜਥਿਆਂ, ਸਿੱਖ ਕਵੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ।

ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਮੁੱਚੇ ਸੰਸਾਰ ਨੂੰ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸਾਰੇ ਧਰਮਾਂ ਦਾ ਸਨਮਾਨ ਕਰਨ, ਧਰਮ ਦੀ ਆਜ਼ਾਦੀ ਅਤੇ ਮਨੁੱਖੀ ਹੱਕਾਂ ਦੀ ਰਖਵਾਲੀ ਕਰਨ ਲਈ ਕੁਰਬਾਨੀ ਕਰਨ ਦੀ ਜਾਂਚ ਸਿੱਖ ਪੰਥ ਦੀ ਝੋਲੀ ਪਾਈ। ਚੰਦੂਮਾਜਰਾ ਨੇ ਆਖਿਆ ਕਿ ਗੁਰੂ ਸਾਹਿਬ ਜੀ ਨੇ ਬਿਨਾਂ ਕਿਸੇ ਭੇਦਭਾਵ ਅਤੇ ਵਿਤਕਰੇ ਤੋਂ ਪੂਰੇ ਮੁਲਕ ਦੀ ਹਿਫ਼ਾਜ਼ਤ ਕੀਤੀ ਪ੍ਰੰਤੂ ਅੱਜ ਦੇ ਸਮੇਂ ਪੰਜਾਬ ਅਤੇ ਸਿੱਖ ਪੰਥ ਦੇ ਹਿਤਾਂ ਅਤੇ ਹੱਕਾਂ ਉੱਤੇ ਡਾਕਾ ਮਾਰਿਆ ਜਾ ਰਿਹਾ ਹੈ। ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਨੂੰ ਦਿਵਾਉਣ ਲਈ ਚਾਹੁ-ਪਾਸਿਓਂ ਟੇਢੇ ਢੰਗ ਨਾਲ ਹਮਲੇ ਹੋ ਰਹੇ ਹਨ, ਜਿਸ ਵਿੱਚ ਸੂਬੇ ਦੀ ਰਾਜਧਾਨੀ ਚੰਡੀਗੜ, ਪੰਜਾਬ ਯੂਨੀਵਰਸਿਟੀ, ਪੰਜਾਬ ਅੰਦਰ ਪੰਜਾਹ ਕਿਲੋਮੀਟਰ ਤੱਕ ਬੀਐੱਸਐੱਫ ਦੀ ਐਂਟਰੀ ਅਤੇ ਡੈੱਮਾਂ ਤੇ ਹੋ ਰਹੇ ਕਬਜ਼ੇ ਅਹਿਮ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਲਕੇ ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿੱਚ 131 ਵੀਂ ਸੰਵਿਧਾਨਕ ਸੋਧ ਦੌਰਾਨ ਆਰਟੀਕਲ 240 ਤਹਿਤ ਚੰਡੀਗੜ ਨੂੰ ਪੂਰਨ ਤੌਰ ‘ਤੇ ਯੂਟੀ ਬਣਾਉਣ ਦਾ ਏਜੰਡਾ ਜੱਗ ਜ਼ਾਹਿਰ ਹੋ ਚੁੱਕਾ ਹੈ, ਜੋ ਚੰਡੀਗੜ ਨੂੰ ਹਮੇਸ਼ਾ ਲਈ ਪੰਜਾਬ ਤੋਂ ਅਲੱਗ ਕਰਨ ਵਾਲ਼ੀ ਸਾਜ਼ਿਸ਼ ਹੈ। ਕੇਂਦਰ ਦੁਆਰਾ ਸੂਬਿਆਂ ਦੇ ਵੱਧ ਅਧਿਕਾਰਾਂ ਨੂੰ ਸੰਨ੍ਹ ਲਗਾਉਣ ਅਤੇ ਅਜਿਹੇ ਗੈਰ ਸੰਵਿਧਾਨਿਕ ਹਮਲਿਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸੰਵਿਧਾਨਿਕ ਸੋਧ ਜਰੀਏ ਪੰਜਾਬ ਦੀ ਰਾਜਧਾਨੀ ਨੱਪਣ ਦੀ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋਣ ਦਿਆਂਗੇ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਦੇ ਪਿੰਡ ਉਜਾੜਕੇ ਵਸਿਆ ਸ਼ਹਿਰ ਕਦੇ ਵੀ ਕਿਸੇ ਹੋਰ ਸੂਬੇ ਦਾ ਹਿੱਸਾ ਨਹੀਂ ਬਣਨ ਦਿੱਤਾ ਜਾਵੇਗਾ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਜਦੋਂ ਪੂਰੇ ਸੰਸਾਰ ਪੱਧਰ ਉੱਤੇ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਸਰਕਾਰ ਅਤੇ ਹੋਰ ਸਿੱਖ ਸੰਸਥਾਵਾਂ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਮਨਾਇਆ ਜਾ ਰਿਹਾ ਤਾਂ ਅਜਿਹੇ ਸਮੇਂ ਤੇ ਚੰਡੀਗੜ੍ਹ ਦਾ ਵਿਵਾਦ ਖੜਾ ਕਰਨਾ ਮੰਦਭਾਗਾ ਹੈ।

ਇਸ ਮੌਕੇ ਸਾਬਕਾ ਵਿਧਾਇਕ ਚੰਦੂਮਾਜਰਾ ਨੇ ਆਖਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਭਾਰਤ ਵਿੱਚ ਹੀ ਨਹੀਂ ਬਲਕਿ ਵਿਸ਼ਵ ਵਿੱਚ ਵਿਲੱਖਣ ਸਥਾਨ ਰੱਖਦੀ ਹੈ, ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੇ ਜਬਰ-ਜ਼ੁਲਮ, ਅਨਿਆਂ ਦੇ ਖਿਲਾਫ਼ ਲੜਨ ਅਤੇ ਬੁਲੰਦ ਸਵੈਮਾਣ ਰੱਖਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਖਿਆ ਕਿ ਅੱਜ ਜਿਹੜਾ ਦੇਸ਼ ਦਾ ਰੂਪ ਅਤੇ ਸਰੂਪ ਹੈ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਦੇਣ ਹੈ, ਜੇਕਰ ਉਹ ਸ਼ਹੀਦੀ ਨਾ ਦਿੰਦੇ ਤਾਂ ਉਸ ਸਮੇਂ ਦੇ ਬਾਦਸ਼ਾਹ ਨੇ ਸਾਰਿਆਂ ਨੂੰ ਇੱਕੋ ਧਰਮ, ਇੱਕੋ ਬੋਲੀ, ਇੱਕੋ ਪਹਿਰਾਵਾ ਅਤੇ ਇੱਕੋ ਸਭਿਅਤਾ ਬਣਾਉਣ ਦੇ ਲਏ ਪ੍ਰਣ ਨੂੰ ਪੂਰਾ ਕਰ ਦੇਣਾ ਸੀ। ਹਰਿੰਦਰਪਾਲ ਚੰਦੂਮਾਜਰਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹੀਦੀ ਨੇ ਸਿੱਖ ਕੌਮ ਵਿੱਚ ਅੱਤਿਆਚਾਰ ਦੇ ਟਾਕਰੇ, ਧਰਮ ਦੀ ਰਖਵਾਲੀ ਅਤੇ ਮਜ਼ਲੂਮਾਂ ਦੀ ਰਖਵਾਲੀ ਕਰਨ ਲਈ ਵੱਖਰੀ ਦਲੇਰੀ ਦੀ ਚਿਣਗ ਪੈਦਾ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande