ਚਾਇਨਾ ਡੋਰ ਦੀ ਵਰਤੋਂ ਕਰਨ 'ਤੇ ਪੂਰਨ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 24 ਨਵੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੇ ਮੱਦੇਨਜ਼ਰ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਨਾਇਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਤੋਂ ਬਣੇ ਪਤੰਗ ਉਡਾਉਣ
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ


ਬਠਿੰਡਾ, 24 ਨਵੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੇ ਮੱਦੇਨਜ਼ਰ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਨਾਇਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ (ਚਾਇਨਾ ਡੋਰ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖਰੀਦਣ, ਸਪਲਾਈ ਕਰਨ, ਆਯਾਤ ਕਰਨ ਅਤੇ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ।ਇਹ ਹੁਕਮ 9 ਦਸੰਬਰ 2025 ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande