ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਨਵੰਬਰ ਨੂੰ
ਜਲੰਧਰ , 24 ਨਵੰਬਰ (ਹਿੰ. ਸ.)| ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ 27 ਨਵੰਬਰ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਨਵੰਬਰ ਨੂੰ


ਜਲੰਧਰ , 24 ਨਵੰਬਰ (ਹਿੰ. ਸ.)|

ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ 27 ਨਵੰਬਰ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਵੀਰਵਾਰ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੇਰੇ 9 ਵਜੇ ਤੋਂ ਲਗਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਸਰਕਾਰੀ ਆਈ.ਟੀ.ਆਈ. (ਇਸਤਰੀ) ਜਲੰਧਰ ਵੱਲੋਂ ਇਲੈਕਟ੍ਰੀਸ਼ਨ/ਸੀ.ਐਨ.ਸੀ. ਓਪਰੇਟਰ ਦੀਆਂ 2 ਅਤੇ ਜੀ.ਪੀ.ਜੀ. ਕੈਟਲ ਫੀਡ ਪ੍ਰਾਈਵੇਟ ਲਿਮੀਟਡ ਕੰਪਨੀ ਵੱਲੋਂ ਸੇਲਜ਼ ਅਫ਼ਸਰ ਦੀਆਂ 10 ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਲੈਕਟ੍ਰੀਸ਼ਨ/ਸੀ.ਐਨ.ਸੀ. ਓਪਰੇਟਰ ਲਈ ਆਈ.ਟੀ.ਆਈ./ਸੀ.ਆਈ.ਟੀ.ਐਮ. ਯੋਗਤਾ ਵਾਲੇ 18-30 ਸਾਲ ਉਮਰ ਦੇ ਨੌਜਵਾਨ ਲੜਕੇ-ਲੜਕੀਆਂ ਅਤੇ ਸੇਲਜ਼ ਅਫ਼ਸਰ ਲਈ 18-35 ਸਾਲ ਉਮਰ ਦੇ ਗ੍ਰੈਜੂਏਟ ਉਮੀਦਵਾਰ ਪਲੇਟਮੈਂਟ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਪਲੇਸਮੈਂਟ ਕੈਂਪ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

---------------

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande