ਅਨੰਦਪੁਰ ਸਾਹਿਬ 'ਚ 26 ਨਵੰਬਰ ਨੂੰ ਕਰਵਾਇਆ ਜਾਵੇਗਾ ਵਿਸ਼ੇਸ਼ ਵਿਦਿਆਰਥੀ ਸੈਸ਼ਨ : ਸੰਧਵਾ
ਚੰਡੀਗੜ੍ਹ, 25 ਨਵੰਬਰ (ਹਿੰ. ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ 26 ਨਵੰਬਰ ਨੂੰ ਵਿਸ਼ੇਸ਼ ਵਿਦਿਆਰਥੀ ਸੈਸ਼ਨ ਕਰਵਾਇਆ ਜਾ ਰਿਹਾ ਹੈ। ਸੰਧਵਾਂ ਨੇ ਕਿਹਾ ਕਿ ਜਦੋਂ ਕੋਈ ਸਰਕਾਰ ਇਹ ਸੰਕਲਪ ਕਰਦੀ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਿਰਫ਼ ਪੜ੍ਹਾਂ
ਕੁਲਤਾਰ ਸਿੰਘ ਸੰਧਵਾ।


ਚੰਡੀਗੜ੍ਹ, 25 ਨਵੰਬਰ (ਹਿੰ. ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ 26 ਨਵੰਬਰ ਨੂੰ ਵਿਸ਼ੇਸ਼ ਵਿਦਿਆਰਥੀ ਸੈਸ਼ਨ ਕਰਵਾਇਆ ਜਾ ਰਿਹਾ ਹੈ।

ਸੰਧਵਾਂ ਨੇ ਕਿਹਾ ਕਿ ਜਦੋਂ ਕੋਈ ਸਰਕਾਰ ਇਹ ਸੰਕਲਪ ਕਰਦੀ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਿਰਫ਼ ਪੜ੍ਹਾਂਵਾਂਗੇ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਿਊਣਾ ਵੀ ਸਿਖਾਵਾਂਗੇ ਤਾਂ ਸਿੱਖਿਆ ਪਾਠ-ਪੁਸਤਕਾਂ ਤੱਕ ਸੀਮਿਤ ਨਹੀਂ ਰਹਿੰਦੀ, ਸਗੋਂ ਇਕ ਇਨਕਲਾਬ ਦਾ ਰੂਪ ਧਾਰ ਲੈਂਦੀ ਹੈ। ਅੱਜ ਉਹੀ ਇਨਕਲਾਬ ਪੰਜਾਬ ਦੀ ਧਰਤੀ ’ਤੇ ਜਨਮ ਲੈ ਚੁੱਕਾ ਹੈ।

ਇਸ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਤੋਂ ਚੁਣੇ ਗਏ ਵਿਦਿਆਰਥੀ ਇਸ ਸੈਸ਼ਨ ਵਿਚ ਮੁੱਖ ਮੰਤਰੀ, ਸਪੀਕਰ, ਮੰਤਰੀਆਂ, ਵਿਧਾਇਕਾਂ ਅਤੇ ਵਿਰੋਧੀ ਧਿਰ ਦੀਆਂ ਭੂਮਿਕਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਰੋਕਾਰ ਨਾਲ ਸਿੱਖਿਆ ਨੂੰ ਜੋੜਨ ਵਾਲਾ ਇਹ ਇਕ ਇਤਿਹਾਸਕ ਕਦਮ ਹੋਵੇਗਾ। ਇਸ ਮੌਕੇ ਸਦਨ ਵਿਚ ਸ਼ਾਮਲ ਹੋਣ ਵਾਲੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ, ਸਕੂਲ ਸਟਾਫ ਅਤੇ ਮਾਪਿਆਂ ਨੂੰ ਦਿਲੋਂ ਸ਼ੁਭਕਾਮਨਾਵਾਂ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande