ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬੱਚਿਆਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ
ਨਵਾਂਸ਼ਹਿਰ, 25 ਨਵੰਬਰ (ਹਿੰ. ਸ.)। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਬੱਚਿਆਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ। ਖੇਤੀਬਾੜੀ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਐਮ.ਐਸ.ਸੀ. ਬਾਗਬਾਨੀ, ਫਲ ਵਿਗਿਆਨ ਪੀ.ਏ.
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬੱਚਿਆਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤੇ ਜਾਣ ਦਾ ਦ੍ਰਿਸ਼।


ਨਵਾਂਸ਼ਹਿਰ, 25 ਨਵੰਬਰ (ਹਿੰ. ਸ.)। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਬੱਚਿਆਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ।

ਖੇਤੀਬਾੜੀ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਐਮ.ਐਸ.ਸੀ. ਬਾਗਬਾਨੀ, ਫਲ ਵਿਗਿਆਨ ਪੀ.ਏ.ਯੂ. ਅਤੇ ਡਾ. ਕੁਲਦੀਪ ਸਿੰਘ ਐਮ.ਐਸ.ਸੀ. ਕੀਟ ਵਿਗਿਆਨ ਨੇ ਬੱਚਿਆਂ ਨੂੰ ਪਰਾਲੀ ਸਾੜਨ ਤੇ ਇਸ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮਾਹਿਰਾਂ ਅਨੁਸਾਰ ਪਰਾਲੀ ਸਾੜਨ ਨਾਲ ਜਿਥੇ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ ਓਥੇ ਧਰਤੀ ਦੀ ਉਪਜਾਊ ਸ਼ਕਤੀ ਘੱਟ ਰਹੀ ਹੈ ਅਤੇ ਧਰਤੀ ਦੇ ਮਿੱਤਰ ਕੀੜੇ ਖਤਮ ਹੋ ਰਹੇ ਹਨ,ਜੋ ਕਿ ਫਸਲਾਂ ਲਈ ਨੁਕਸਾਨਦੇਹ ਹਨ।

ਇਸ ਮੌਕੇ ਸਬੰਧਤ ਵਿਭਾਗ ਵੱਲੋਂ ਬੱਚਿਆਂ ਦੇ ਪਰਾਲੀ ਸਾੜਨ ਵਿਰੁੱਧ ਵਿਸ਼ੇ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸਕੂਲੀ ਬੱਚਿਆਂ ਵਲੋਂ ਪਰਾਲੀ ਦੀ ਸਾਰਥਕ ਵਰਤੋਂ ਕਰਨ ਤੇ ਇਸ ਦੇ ਨਾ ਸਾੜਨ ਸਬੰਧੀ ਗੀਤ ਰੂਪ ਵਿਚ ਸਕਿੱਟ ਪੇਸ਼ ਕੀਤੀ। ਵਿਭਾਗ ਵੱਲੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ ਤੇ ਬਾਕੀ ਭਾਗੀਦਾਰ ਸਾਰੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ।ਰਾਜ ਪੁਰਸਕਾਰ ਜੇਤੂ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਸਸਸ ਲੰਗੜੋਆ ਨੇ ਖੇਤੀਬਾੜੀ ਵਿਭਾਗ ਵੱਲੋਂ ਆਏ ਮਾਹਿਰਾਂ ਨੂੰ ਸਨਮਾਨ ਚਿੰਨ ਭੇਂਟ ਕੀਤੇ ਤੇ ਸੰਸਥਾ ਵਿੱਚ ਆਉਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande