ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਹਿਲ ਕਲਾਂ ਵਿਖੇ ਪਲੇਸਮੈਂਟ ਕੈਂਪ 26 ਨਵੰਬਰ ਨੂੰ
ਬਰਨਾਲਾ, 25 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿੱਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਰੰਧਾਵਾ ਸਕਿਊਰਟੀ ਸਰਵਸੀਜ਼ ਕੰਪਨੀ ਨਾਲ ਤਾਲਮੇਲ ਕਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਹਿਲ ਕਲਾਂ ਵਿਖੇ ਪਲੇਸਮੈਂਟ ਕੈਂਪ 26 ਨਵੰਬਰ ਨੂੰ


ਬਰਨਾਲਾ, 25 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿੱਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਰੰਧਾਵਾ ਸਕਿਊਰਟੀ ਸਰਵਸੀਜ਼ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 26 ਨਵੰਬਰ 2025 (ਦਿਨ ਬੁੱਧਵਾਰ) ਨੂੰ ਸਵੇਰੇ 10:30 ਤੋਂ 01.00 ਵਜੇ ਤੱਕ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ, ਮਹਿਲ ਕਲਾਂ ਜ਼ਿਲ੍ਹਾ ਬਰਨਾਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ, ਬਰਨਾਲਾ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਉਕਤ ਕੰਪਨੀ ਵੱਲੋਂ ਸੁਪਰਵਾਇਜ਼ਰ ਐਂਡ ਸਕਿਉਰਟੀ ਗਾਰਡ ਲਈ (ਸਿਰਫ ਲੜਕੇ) ਭਰਤੀ ਕੀਤੀ ਜਾਣੀ ਹੈ। ਜਿਸ ਲਈ ਵਿਦਿਅਕ ਯੋਗਤਾ ਬਾਰਵੀਂ ਤੋਂ ਗਰੈਜੁਏਸ਼ਨ ਪਾਸ ਹੈ, ਉਪਰੋਕਤ ਅਸਾਮੀਆਂ ਲਈ ਉਮਰ ਹੱਦ 20 ਸਾਲ ਤੋਂ 45 ਸਾਲ ਹੋਣੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਜ਼ਿਊਮ, ਅਧਾਰ ਕਾਰਡ ਅਤੇ ਯੋਗਤਾ ਦੇ ਸਰਟੀਫ਼ਿਕੇਟ ਅਤੇ ਫ਼ਾਰਮਲ ਡਰੈਸ ਵਿੱਚ ਆਉਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande