
ਨਵੀਂ ਦਿੱਲੀ, 25 ਨਵੰਬਰ (ਹਿੰ.ਸ.)। ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਸਿਤ ਦਿੱਲੀ ਦੇ ਸਾਰੇ ਸਰਕਾਰੀ ਦਫ਼ਤਰਾਂ ’ਚ ਅੱਜ ਛੁੱਟੀ ਰਹੇਗੀ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ। ਦਿੱਲੀ ਸਰਕਾਰ ਨੇ ਸਿੱਖ ਗੁਰੂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ 23 ਨਵੰਬਰ ਨੂੰ ਇਹ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਅਤੇ ਸ਼ਹਾਦਤ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਸਦੀਵੀ ਵਿਰੋਧ ਦਾ ਪ੍ਰਤੀਕ ਹੈ। ਗੁਰੂ ਸਾਹਿਬ ਜੀ ਨਾ ਸਿਰਫ਼ ਸਿੱਖ ਸੰਪਰਦਾ ਦੇ ਨੌਵੇਂ ਗੁਰੂ, ਸਗੋਂ ਮਨੁੱਖਤਾ ਦੇ ਰੱਖਿਅਕ ਵੀ ਸਨ।
ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਮੌਕੇ 'ਤੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੇ ਸਕੂਲ ਬੰਦ ਰਹਿੰਦੇ ਹਨ। 24 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਸ਼ਹੀਦੀ ਦਿਹਾੜੇ ਬੜੀ ਸ਼ਰਧਾ ਨਾਲ ਵੱਡੇ ’ਤੇ ਪੱਧਰ ’ਤੇ ਮਨਾਇਆ ਗਿਆ। ਇਸ ਮੌਕੇ ਦੋਵਾਂ ਰਾਜਾਂ ਵਿੱਚ ਸਕੂਲ ਬੰਦ ਰਹੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ