ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 'ਹਿੰਦ ਦੀ ਚਾਦਰ' ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 25 ਨਵੰਬਰ (ਹਿੰ.ਸ.)। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸਿੱਖ ਧਰਮ ਦੇ ਨੌਵੇਂ ਗੁਰੂ, ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਵਸ ''ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਡੂੰਘੀ ਅਧਿਆਤਮਿਕ ਸਾ
ਅਮਿਤ ਸ਼ਾਹ


ਨਵੀਂ ਦਿੱਲੀ, 25 ਨਵੰਬਰ (ਹਿੰ.ਸ.)। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸਿੱਖ ਧਰਮ ਦੇ ਨੌਵੇਂ ਗੁਰੂ, ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਡੂੰਘੀ ਅਧਿਆਤਮਿਕ ਸਾਧਨਾ, ਪਵਿੱਤਰ ਉਪਦੇਸ਼ਾਂ ਅਤੇ ਸੱਭਿਆਚਾਰ ਅਤੇ ਆਸਥਾ ਦੀ ਰੱਖਿਆ ਲਈ ਕੀਤੇ ਵਿਲੱਖਣ ਸੰਘਰਸ਼ ਦਾ ਪ੍ਰਤੀਕ ਹੈ।ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ-ਸਿੱਖ ਧਰਮ ਦੇ ਨੌਵੇਂ ਗੁਰੂ, 'ਹਿੰਦ ਦੀ ਚਾਦਰ' ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ, ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ ਅਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਗੁਰੂ ਤੇਗ ਬਹਾਦਰ ਜੀ ਨੇ ਇੱਕ ਹੀ ਜੀਵਨ ਵਿੱਚ ਡੂੰਘੀ ਅਧਿਆਤਮਿਕ ਸਾਧਨਾ ਕੀਤੀ, ਪਵਿੱਤਰ ਪ੍ਰਵਚਨਾਂ ਰਾਹੀਂ ਸਮਾਜ ਨੂੰ ਮਾਰਗਦਰਸ਼ਨ ਕੀਤਾ, ਅਤੇ ਵਹਿਸ਼ੀ ਹਮਲਾਵਰਾਂ ਤੋਂ ਸਾਡੀ ਸੰਸਕ੍ਰਿਤੀ ਅਤੇ ਆਸਥਾਂ ਦੀ ਰੱਖਿਆ ਕੀਤੀ। ਗ੍ਰਹਿ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਕਸ਼ਮੀਰੀ ਪੰਡਤਾਂ ਲਈ ਸੰਘਰ਼ਸ ਕੀਤਾ, ਜ਼ਾਲਮ ਮੁਗਲਾਂ ਨੂੰ ਚੁਣੌਤੀ ਦਿੱਤੀ, ਅਤੇ ਧਰਮ ਦੀ ਰੱਖਿਆ ਲਈ ਆਪਣਾ ਸਭ ਕੁਝ ਸਮਰਪਿਤ ਕਰ ਦਿੱਤਾ। ਗੁਰੂ ਸਾਹਿਬ ਦੀ ਕੁਰਬਾਨੀ ਦੀ ਇਹ ਗਾਥਾ, ਜਿਸ ਵਿੱਚ ਬਹਾਦਰੀ, ਸੰਜਮ, ਨਿਰਸਵਾਰਥਤਾ ਅਤੇ ਸ਼ਰਧਾ ਦਾ ਸਮਾਵੇਸ਼ ਹੈ, ਅਜੇ ਵੀ ਦਿਲ ਨੂੰ ਮਾਣ ਅਤੇ ਰਾਸ਼ਟਰ ਦੀ ਰੱਖਿਆ ਲਈ ਨਵੇਂ ਸੰਕਲਪ ਨਾਲ ਭਰ ਦਿੰਦੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande