ਜਲੰਧਰ : 13 ਸਾਲਾਂ ਬੱਚੀ ਦੇ ਕਾਤਲ ਨੂੰ ਅਦਾਲਤ ਨੇ 9 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਜਲੰਧਰ, 25 ਨਵੰਬਰ (ਹਿੰ. ਸ.)। ਪੁਲਿਸ ਨੇ ਪਾਰਸ ਸਟੇਟ ਜਲੰਧਰ ਵਿਚ 13 ਸਾਲਾ ਨਾਬਾਲਗ ਲੜਕੀ ਦੇ ਕਤਲ ਦੇ ਦੋਸ਼ੀ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ ਅਦਾਲਤ ਵਿਚ ਪੇਸ਼ ਕੀਤਾ। ਜਿਕਰਯੋਗ ਹੈ ਕਿ ਪੰਜਾਬ ਦੇ ਜਲੰਧਰ ਵਿੱਚ 13 ਸਾਲ ਦੀ ਬੱਚੀ ਨਾਲ ਜਬਰ ਜਨਾਹ ਅਤੇ ਕਤਲ ਦੇ ਕਥਿਤ ਦੋਸ਼ੀ ਹਰਮਿੰਦਰ ਸਿੰਘ ਉਰਫ਼ ਰਿੰਪੀ
ਜਲੰਧਰ : 13 ਸਾਲਾਂ ਬੱਚੀ ਦੇ ਕਾਤਲ ਨੂੰ ਅਦਾਲਤ ਨੇ 9 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ


ਜਲੰਧਰ, 25 ਨਵੰਬਰ (ਹਿੰ. ਸ.)। ਪੁਲਿਸ ਨੇ ਪਾਰਸ ਸਟੇਟ ਜਲੰਧਰ ਵਿਚ 13 ਸਾਲਾ ਨਾਬਾਲਗ ਲੜਕੀ ਦੇ ਕਤਲ ਦੇ ਦੋਸ਼ੀ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ ਅਦਾਲਤ ਵਿਚ ਪੇਸ਼ ਕੀਤਾ। ਜਿਕਰਯੋਗ ਹੈ ਕਿ ਪੰਜਾਬ ਦੇ ਜਲੰਧਰ ਵਿੱਚ 13 ਸਾਲ ਦੀ ਬੱਚੀ ਨਾਲ ਜਬਰ ਜਨਾਹ ਅਤੇ ਕਤਲ ਦੇ ਕਥਿਤ ਦੋਸ਼ੀ ਹਰਮਿੰਦਰ ਸਿੰਘ ਉਰਫ਼ ਰਿੰਪੀ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੰਗਲਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਦੋਸ਼ੀ ਨੂੰ 9 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ। ਏਡੀਸੀਪੀ ਹਰਿੰਦਰ ਸਿੰਘ ਗਿੱਲ ਅਤੇ ਵਕੀਲ ਪੰਕਜ ਸ਼ਰਮਾ ਨੇ ਮਾਮਲੇ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ।

ਏਡੀਸੀਪੀ 2 ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ 9 ਦਿਨਾਂ ਦਾ ਰਿਮਾਂਡ ਪ੍ਰਾਪਤ ਕੀਤਾ। ਗਿਆ ਹੈ। ਅਦਾਲਤ ਨੇ ਸ਼ੁਰੂ ਵਿਚ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਵਿਰੁੱਧ ਪੋਕਸੋ ਐਕਟ ਦੀਆਂ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੁਲਿਸ ਹੁਣ ਰਿਮਾਂਡ ਦੌਰਾਨ ਦੋਸ਼ੀ ਤੋਂ ਪੁੱਛਗਿੱਛ ਕਰੇਗੀ ਅਤੇ ਮਾਮਲੇ ਦੀ ਹੋਰ ਗੰਭੀਰਤਾ ਨਾਲ ਜਾਂਚ ਕਰੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande