
ਬਟਾਲਾ, 25 ਨਵੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਹਲਕਾ ਬਟਾਲਾ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਡਾਲਾ ਗ੍ਰੰਥੀਆਂ ਤੋਂ -ਮਨੋਹਰਪੁਰ ਰੋਡ ਤੋਂ ਹਰਬੰਸ ਸਿੰਘ ਦੇ ਡੇਰੇ ਤੱਕ ਸੜਕ ਬਣਾਉਣ ਦਾ ਉਦਘਾਟਨ ਕੀਤਾ। ਇਸ ਮੌਕੇ ਪੰਚ, ਸਰਪੰਚ ਅਤੇ ਪਿੰਡ ਵਾਸੀ ਮੌਜੂਦ ਸਨ।
ਇਸ ਮੌਕੇ ਪਿੰਡ ਵਾਸੀਆਂ ਨੇ ਇੱਕ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਖੁਦ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ, ਜਿਸ ਕਾਰਨ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ। ਉਨ੍ਹਾਂ ਦੱਸਿਆ ਕਿ ਪੰਜ ਸਾਲ ਤੱਕ ਇਸ ਸੜਕ ਦੇ ਰੱਖ ਰਖਾਵ ਲਈ ਸਬੰਧਤ ਵਿਭਾਗ ਪਾਬੰਦ ਹੋਵੇਗਾ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। ਬਟਾਲਾ ਹਲਕੇ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ ਅਤੇ ਪਿੰਡ ਵਾਸੀਆਂ ਦੀ ਮੰਗ ਮੁਤਾਬਿਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ