ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂਂ ਦੀ ਸੇਵਾ ਨਿਰੰਤਰ ਜਾਰੀ ਰਹੇਗੀ : ਡਾ. ਉਬਰਾਏ
ਅਜਨਾਲਾ/ ਅੰਮ੍ਰਿਤਸਰ 25 ਨਵੰਬਰ (ਹਿੰ. ਸ.)। ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ ਦਿਲੀ ਕਾਰਨ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ਼ੁਰੂ ਕੀਤੀ ਗਈ ''''ਹੜ ਪ੍ਰਭਾਵਿਤ ਵਿਆਹ ਯੋਜਨਾ'''' ਤਹਿਤ ਅੰਮ
ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂਂ ਦੇ ਵਿਆਹ ਦੀ ਆਰਥਿਕ ਮਦਦ ਦੇਣ ਮੌਕੇ ਐਸਪੀ ਸਿੰਘ ਉਬਰਾਏ।


ਅਜਨਾਲਾ/ ਅੰਮ੍ਰਿਤਸਰ 25 ਨਵੰਬਰ (ਹਿੰ. ਸ.)। ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ ਦਿਲੀ ਕਾਰਨ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ਼ੁਰੂ ਕੀਤੀ ਗਈ ''ਹੜ ਪ੍ਰਭਾਵਿਤ ਵਿਆਹ ਯੋਜਨਾ'' ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਵੱਖ-ਵੱਖ 5 ਧੀਆਂ ਦੇ ਵਿਆਹਾਂ ਲਈ ਇੱਕ-ਇੱਕ ਲੱਖ ਰੁਪਏ ਦੇ ਚੈੱਕ ਵੰਡੇ ਗਏ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐਸ.ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਨ ਦੇ ਲਏ ਗਏ ਫ਼ੈਸਲੇ ਤਹਿਤ ਆਪਣੇ ਦੂਸਰੇ ਪੜਾਅ 'ਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ 5 ਧੀਆਂ ਦੇ ਵਿਆਹਾਂ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਪ੍ਰਤੀ ਵਿਆਹ ਦੇ ਹਿਸਾਬ ਨਾਲ ਕੁੱਲ 5 ਲੱਖ ਰੁਪਏ ਦੇ ਚੈੱਕ ਟਰੱਸਟ ਦੀ ਫੇਅਰਫੀਲਡ (ਯੂ.ਐਸ.ਏ.) ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਨਵਜੀਤ ਸਿੰਘ ਘਈ, ਜਗਦੇਵ ਸਿੰਘ ਛੀਨਾ ਤੇ ਮੰਗਦੇਵ ਸਿੰਘ ਛੀਨਾ ਦੀ ਮੌਜ਼ੂਦਗੀ 'ਚ ਕਸਬਾ ਚਮਿਆਰੀ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵੰਡੇ ਗਏ ਹਨ ਜਦ ਕਿ ਇਹ ਸੇਵਾ ਇੰਡੀਅਨ ਕੇਅਰ ਐਸੋਸੀਏਸ਼ਨ ਫੇਅਰਫੀਲਡ (ਯੂ.ਐਸ.ਏ.) ਵੱਲੋਂ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਸਰਬੱਤ ਦਾ ਭਲਾ ਟਰੱਸਟ ਨੇ ਆਪਣੇ ਪਹਿਲੇ ਪੜਾਅ 'ਚ ਫਿਰੋਜ਼ਪੁਰ ਜ਼ਿਲ੍ਹੇ ਅੰਦਰ 13 ਧੀਆਂ ਦੇ ਵਿਆਹ ਕੀਤੇ ਹਨ ਅਤੇ ਥੋੜੇ ਦਿਨਾਂ ਤੱਕ ਤਰਨਤਾਰਨ, ਪੱਟੀ ਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ 17 ਹੋਰਨਾਂ ਧੀਆਂ ਦੇ ਵਿਆਹ ਵੀ ਕੀਤੇ ਜਾ ਰਹੇ ਹਨ। ਡਾ.ਉਬਰਾਏ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਲਈ ਸ਼ੁਰੂ ਕੀਤੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ।

ਇਸ ਮੌਕੇ ਬੋਲਦਿਆਂ ਟਰੱਸਟ ਦੇ ਅਹੁਦੇਦਾਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਡਾ. ਐਸ. ਪੀ. ਸਿੰਘ ਉਬਰਾਏ ਦੀ ਪ੍ਰੇਰਨਾ ਅਤੇ ਸਹਿਯੋਗ ਸਦਕਾ ਹੀ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਮੌਕੇ ਪਹੁੰਚੇ ਹਰਸਿਮਰਨ ਸਿੰਘ ਵੱਲੋਂ ਵੀ ਉਕਤ 5 ਧੀਆਂ ਨੂੰ 10-10 ਹਜ਼ਾਰ ਰੁਪਏ ਦਾ ਸਗਨ ਦਿੱਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande