
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਹਿੰ. ਸ.)। ਸ੍ਰੀ ਅਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਮਨਾਏ ਜਾ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ ਇਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ 'ਤੇ ਸ੍ਰੀ ਅਨੰਦਪੁਰ ਸਾਹਿਬ 'ਚ ਸੰਸਾਰ ਪੱਧਰ ਦੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਇਹ ਸੰਸਥਾ ਸਿੱਖਿਆ, ਖੋਜ ਅਤੇ ਸੱਭਿਆਚਾਰਕ ਵਿਰਾਸਤ ਲਈ ਇਕ ਵਿਸ਼ਵਵਿਆਪੀ ਕੇਂਦਰ ਵਜੋਂ ਕੰਮ ਕਰੇਗੀ ਜੋ ਕਿ ਸਤਿਕਾਰਯੋਗ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਯੋਗਦਾਨ ਨੂੰ ਦਰਸਾਏਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਢਾਂਚੇ ਅਤੇ ਸਮਾਂ-ਸੀਮਾ ਬਾਰੇ ਹੋਰ ਵੇਰਵੇ ਜਲਦੀ ਹੀ ਜਾਰੀ ਕੀਤੇ ਜਾਣਗੇ।
ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਤਿੰਨਾਂ ਸ਼ਹਿਰਾਂ ਵਿਚ ਫ੍ਰੀ ਬੱਸਾਂ ਤੇ ਆਟੋ ਰਿਕਸ਼ਾ ਚਲਾਉਣ ਦਾ ਐਲਾਨ ਕੀਤਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ