
ਫਰੀਦਕੋਟ 3 ਨਵੰਬਰ (ਹਿੰ. ਸ.) ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਅਤੇ ਨੋਡਲ ਅਫਸਰ, ਜ਼ਿਲ੍ਹਾ ਤੰਬਾਕੂ ਕੰਟਰੋਲ ਅਫਸਰ, ਡਾ.ਹਿਮਾਂਸ਼ੂ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਜੀ ਦੀ ਰਹਿਨੁਮਈ ਹੇਠ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਤੰਬਾਕੂ ਮੁਕਤ ਨੌਜਵਾਨ ਅਭਿਆਨ 3.0” ਤਹਿਤ ਪਿੰਡ ਪਿੱਪਲੀ ਵਿਖ਼ੇ ਜਾਗਰੂਕਤਾ ਗਤੀਵਿਧੀ ਕੀਤੀ ਗਈl
ਇਸ ਮੌਕੇ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਆਈ. ਈ. ਸੀ. ਗਤੀਵਿਧੀਆਂ ਬੀ. ਈ. ਈ. ਰਜਿੰਦਰ ਕੁਮਾਰ ਨੇ ਕਿਹਾ ਕਿ ਤੰਬਾਕੂ ਦੀ ਇਸ ਮਾੜੀ ਲਤ ਤੋਂ ਨੌਜਵਾਨਾਂ ਨੂੰ ਦੂਰ ਰੱਖਣਾ ਸਮਾਜਕ ਜ਼ਿੰਮੇਵਾਰੀ ਹੈ ਅਤੇ ਇਸ ਲਈ ਸਕੂਲਾਂ, ਕਾਲਜਾਂ ਅਤੇ ਪਿੰਡਾਂ ਨੂੰ ਤੰਬਾਕੂਨੋਸ਼ੀ ਮੁਕਤ ਐਲਾਨਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਇਸ ਤੰਬਾਕੂ ਕੋਟਪਾ ਐਕਟ-2003 ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਜਨਤਾ ਵਿਚ ਤੰਬਾਕੂ ਦੇ ਬੁਰੇ ਪ੍ਰਭਾਵ ਅਤੇ ਨੁਕਸਾਨਾਂ ਬਾਰੇ ਵੀ ਜਾਗਰੂਕਤਾ ਕੀਤਾl ਇਸ ਵਿਸ਼ੇਸ਼ ਮੁਹਿੰਮ ਅਧੀਨ ਸਕੂਲੀ ਵਿਦਿਅਰਥੀਆਂ,ਨੌਜਵਾਨਾਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀl ਉਨ੍ਹਾਂ ਨੇ ਦੱਸਿਆ ਕਿ ਤੰਬਾਕੂ ਉਤਪਾਦਾਂ ਦੇ ਪ੍ਰਤੀਬੰਧ, ਨਸ਼ਾ ਮੁਕਤ ਮੁਹਿੰਮ ਅਤੇ ਨੌਜਵਾਨਾਂ ਵਿਚ ਸਕਾਰਾਤਮਕ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ, ਉਨਾਂ ਨੇ ਤੰਬਾਕੂ ਮੁਕਤ ਨੌਜਵਾਨ ਅਭਿਆਨ ਤਹਿਤ ਸਮਾਜਸੇਵੀ ਸੰਸਥਾਵਾਂ,ਪੰਚਾਇਤਾਂ ਅਤੇ ਦੂਸਰੇ ਵਿਭਾਗਾਂ ਦਾ ਸਹਿਯੋਗ ਲੈਣ ਸਬੰਧੀ ਵਿਚਾਰ ਪੇਸ਼ ਕਰਦਿਆਂ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ।
ਇਸ ਮੌਕੇ ਬਲਵਿੰਦਰ ਸਿੰਘ, ਸਿਹਤ ਸੁਪਰਵਾਇਜਰ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਇਸ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ ਅਤੇ ਪਿੰਡਾਂ ਨੂੰ ਤੰਬਾਕੂਨੋਸ਼ੀ ਮੁਕਤ ਐਲਾਨਣ ਲਈ ਅਤੇ ਜਨਤਕ ਸਥਾਨਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਣ ਕੱਟਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ/ਵਿਅਕਤੀਆਂ ਨੂੰ ਸਿਗਰਟ,ਚੱਬਣ ਵਾਲੇ ਤੰਬਾਕੂ ਉਤਪਾਦ ਆਦਿ ਵੇਚਣਾ ਕਾਨੂੰਨੀ ਅਪਰਾਧ ਹੈ ਅਤੇ ਕਿਸੇ ਵੀ ਵਿਦਿਅਕ ਸੰਸਥਾ ਦੀ ਚਾਰ ਦਿਵਾਰੀ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰਟ ਤੇ ਹੋਰ ਤੰਬਾਕੂ ਉਤਪਾਦ ਵੇਚਣ ਵਾਲੇ ਨੂੰ ਸਜ਼ਾ ਅਤੇ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਸਿੱਖਿਆ ਸੰਸਥਾਵਾਂ ਅਤੇ ਸਰਕਾਰੀ ਇਮਾਰਤਾਂ ਨੂੰ ਜਲਦ ਤੋਂ ਜਲਦ ਤੰਬਾਕੂ ਰਹਿਤ ਸੰਸਥਾ ਐਲਾਨਣ ਦੀ ਅਪੀਲ ਕੀਤੀ ਅਤੇ ਸਾਨੂੰ ਸਾਰਿਆਂ ਨੂੰ ਇਸ ਵਿਸ਼ੇਸ਼ ਮੁਹਿੰਮ ਤਹਿਤ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ, ਇਸ ਮੌਕੇ ਇਹਨਾਂ ਦੇ ਨਾਲ ਰਾਜਿੰਦਰ ਸਿੰਘ, ਹੈਲਥ ਵਰਕਰ ਅਤੇ ਪਿੰਡ ਵਾਸੀਆਂ ਨੇ ਵੀ ਸ਼ਮੂਲੀਅਤ ਕੀਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ