ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਏਕਤਾ ਵਿਹਾਰ ਕਲੋਨੀ ’ਚ 27 ਲੱਖ ਦੀ ਲਾਗਤ ਨਾਲ ਤਿਆਰ ਤਿੰਨ ਸੜਕਾਂ ਦਾ ਉਦਘਾਟਨ
ਜਲੰਧਰ , 3 ਨਵੰਬਰ (ਹਿੰ. ਸ.)| ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਵਾਰਡ ਨੰ. 57 ਸਥਿਤ ਏਕਤਾ ਵਿਹਾਰ ਕਲੋਨੀ ਵਿੱਚ ਤਿੰਨ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ । ਉਦਘਾਟਨ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤਿ
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਏਕਤਾ ਵਿਹਾਰ ਕਲੋਨੀ ’ਚ 27 ਲੱਖ ਦੀ ਲਾਗਤ ਨਾਲ ਤਿਆਰ ਤਿੰਨ ਸੜਕਾਂ ਦਾ ਉਦਘਾਟਨ


ਜਲੰਧਰ , 3 ਨਵੰਬਰ (ਹਿੰ. ਸ.)| ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਵਾਰਡ ਨੰ. 57 ਸਥਿਤ ਏਕਤਾ ਵਿਹਾਰ ਕਲੋਨੀ ਵਿੱਚ ਤਿੰਨ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ।

ਉਦਘਾਟਨ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤਿੰਨ ਨਵੀਆਂ ਸੜਕਾਂ 27.18 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ ਹਨ, ਜਿਸ ਨਾਲ ਵਸਨੀਕਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਇਲਾਕੇ ਵਿੱਚ ਸੜਕੀ ਸੰਪਰਕ ਬਿਹਤਰ ਬਣੇਗਾ। ਉਨ੍ਹਾਂ ਕਿਹਾ ਕਿ ਇਸ ਵਿਕਾਸ ਪ੍ਰਾਜੈਕਟ ਨਾਲ ਏਕਤਾ ਵਿਹਾਰ ਕਲੋਨੀ ਦੀ ਵੱਡੀ ਮੰਗ ਪੂਰੀ ਹੋਈ ਹੈ। ਸ਼੍ਰੀ ਭਗਤ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਮੁੱਚੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਣ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਫੰਡ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਭਲੇ ਅਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਕੈਬਨਿਟ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਰਾਜ ਭਰ ਵਿੱਚ ਸੜਕਾਂ, ਪਾਣੀ ਦੀ ਸਪਲਾਈ ਅਤੇ ਸਟ੍ਰੀਟ ਲਾਈਟਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਕਈ ਪ੍ਰਾਜੈਕਟਾਂ 'ਤੇ ਕੰਮ ਕਰ ਰਹੀ ਹੈ।

ਇਸ ਦੌਰਾਨ ਇਲਾਕਾ ਕੌਂਸਲਰ ਕਵਿਤਾ ਸੇਠ ਨੇ ਵਾਰਡ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਸੜਕੀ ਪ੍ਰਾਜੈਕਟ ਦੋ ਮਹੀਨਿਆਂ ਦੇ ਅੰਦਰ ਪੂਰਾ ਹੋ ਗਿਆ ਹੈ, ਜੋ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਸਰਕਾਰ ਦੀ ਤੇਜ਼ ਅਤੇ ਸੁਹਿਰਦ ਕਾਰਵਾਈ ਨੂੰ ਦਰਸਾਉਂਦਾ ਹੈ।

---------------

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande