ਡੀ. ਸੀ. ਰੂਪਨਗਰ ਵਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਰੂਪਨਗਰ, 3 ਨਵੰਬਰ (ਹਿੰ. ਸ.)। ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਬਿਨ੍ਹਾਂ ਅੱਗ ਲਗਾ ਕੇ ਪ੍ਰਬੰਧਨ ਕਰਨ ਹਿੱਤ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਸਨਮਾਨਿਤ ਕਰਦਿਆਂ ਪ੍ਰਸ਼ੰਸਾ ਪੱਤਰ ਦਿੱਤੇ ਗਏ। ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਦਾ ਵਿਸ਼ੇਸ਼
.


ਰੂਪਨਗਰ, 3 ਨਵੰਬਰ (ਹਿੰ. ਸ.)। ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਬਿਨ੍ਹਾਂ ਅੱਗ ਲਗਾ ਕੇ ਪ੍ਰਬੰਧਨ ਕਰਨ ਹਿੱਤ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਸਨਮਾਨਿਤ ਕਰਦਿਆਂ ਪ੍ਰਸ਼ੰਸਾ ਪੱਤਰ ਦਿੱਤੇ ਗਏ। ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਕਿਉਂਕਿ ਅਜੇ ਤੱਕ ਵੀ ਜ਼ਿਲ੍ਹਾ ਰੂਪਨਗਰ ਵਿੱਚ ਝੋਨੇ ਦੀ ਪਰਾਲੀ ਦੇ ਅੱਗ ਦਾ ਕੋਈ ਵੀ ਕੇਸ ਪ੍ਰਾਪਤ ਨਹੀਂ ਹੋਇਆ ਹੈ ਜੋ ਕਿ ਕਿਸਾਨਾਂ ਦੀ ਚੰਗੀ ਤੇ ਸੰਚਾਰੂ ਸੋਚ ਦਾ ਇੱਕ ਪ੍ਰਮਾਣ ਹੈ।ਰਜੀਤ ਵਾਲੀਆ ਵੱਲੋਂ ਇਹ ਵੀ ਦੱਸਿਆ ਗਿਆ ਕਿ ਝੋਨੇ ਦੀ ਪਰਾਲੀ ਦੀ ਅੱਗ ਲੱਗਣ ਨਾਲ ਹਵਾ ਦੂਸ਼ਿਤ ਅਤੇ ਮਿੱਟੀ ਦੇ ਉਪਜਾਊ ਤੱਤ ਨਸ਼ਟ ਹੋ ਜਾਂਦੇ ਹਨ ਤੇ ਨਾਲ ਹੀ ਕਈ ਪ੍ਰਕਾਰ ਦੀਆਂ ਗੰਭੀਰ ਬਿਮਾਰੀਆਂ ਲੱਗਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਵੱਲੋਂ ਇਸ ਸਮਾਰੋਹ ਵਿੱਚ ਸ਼ਾਮਿਲ ਉੱਦਮੀ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਆਸ ਕੀਤੀ ਕਿ ਉਹ ਭਵਿੱਖ ਵਿੱਚ ਵੀ ਇਸ ਪਵਿੱਤਰ ਮੁਹਿੰਮ ਵਿੱਚ ਤਹਿ ਦਿਲੋਂ ਯੋਗਦਾਨ ਪਾਉਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande