ਵਿਧਾਇਕ ਲਾਭ ਸਿੰਘ ਉੱਗੋਕੇ ਨੇ 16 ਪਿੰਡਾਂ ਦੇ ਕਿਸਾਨਾਂ ਨੂੰ 50 ਲੱਖ ਦਾ ਮੁਆਵਜ਼ਾ ਵੰਡਿਆ
ਤਪਾ, 3 ਨਵੰਬਰ (ਹਿੰ. ਸ.)। ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਦਿੱਤਾ ਜਾ ਰਿਹਾ ਹੈ । ਇਸ ਕੜੀ ਤਹਿਤ ਭਦੌੜ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਮੰਡੀ ਵਿਖੇ 16 ਪਿੰਡਾਂ ਦੇ ਕਿਸਾਨ ਭਰਾ
.


ਤਪਾ, 3 ਨਵੰਬਰ (ਹਿੰ. ਸ.)। ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਦਿੱਤਾ ਜਾ ਰਿਹਾ ਹੈ । ਇਸ ਕੜੀ ਤਹਿਤ ਭਦੌੜ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਮੰਡੀ ਵਿਖੇ 16 ਪਿੰਡਾਂ ਦੇ ਕਿਸਾਨ ਭਰਾਵਾਂ ਨੂੰ 50 ਲੱਖ 18 ਹਜ਼ਾਰ 812 ਰੁਪਏ ਦਾ ਮੁਆਵਜ਼ਾ ਦਿੱਤਾ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਨਾਲ ਖੜੀ ਹੈ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਲੋੜਵੰਦ ਇਕੱਲਾ ਨਾ ਰਹਿ ਜਾਵੇ।

ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਹੜ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਵਿੱਚ ਜੁਟੀ ਹੋਈ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਭਾਰੀ ਬਰਸਾਤ ਨਾਲ ਘਰ ਨੁਕਸਾਨੇ ਗਏ ਅਤੇ ਪਰਿਵਾਰਾਂ ਨੂੰ ਜੀਆਂ ਦਾ ਘਾਟਾ ਪਿਆ ਹੈ, ਇਨ੍ਹਾਂ ਮਾਮਲਿਆਂ ਵਿੱਚ ਨਾਲੋ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਓਨ੍ਹਾਂ ਕਿਹਾ ਸਰਕਾਰ ਵੱਲੋਂ ਨੁਕਸਾਨੇ ਗਏ ਘਰਾਂ ਦਾ ਮੁਆਵਜ਼ਾ ਦਿੱਤਾ ਗਿਆ ਅਤੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਪੂਰੇ ਯਤਨ ਕੀਤੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande