ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 13 ਡੇਰਾ ਬਾਬਾ ਨਾਨਕ ਰੋਡ, ਬਟਾਲਾ ਵਿਖੇ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦਾ ਨੀਂਹ ਪੱਥਰ ਰੱਖਿਆ
ਬਟਾਲਾ, 3 ਨਵੰਬਰ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 27 ਕਰੋੜ 34 ਲੱਖ ਰੁਪਏ ਦੀ ਲਾਗਤ ਵਾਲੇ ਸ਼ੁਰੂ ਕੀਤੇ ਪ੍ਰੋਜੈਕਟ ਤਹਿਤ ਅੱਜ ਵਾਰਡ ਨੰਬਰ 13 ਡੇਰਾ ਬਾਬਾ ਨਾਨਕ ਰੋਡ, ਬਟਾ
ਨੀਂਹ ਪੱਥਰ ਰਖਵਾਉਣ ਸਮੇਂ ਵਿਧਾਇਕ ਸ਼ੈਰੀ ਕਲਸੀ ਅਤੇ ਹੋਰ।


ਬਟਾਲਾ, 3 ਨਵੰਬਰ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 27 ਕਰੋੜ 34 ਲੱਖ ਰੁਪਏ ਦੀ ਲਾਗਤ ਵਾਲੇ ਸ਼ੁਰੂ ਕੀਤੇ ਪ੍ਰੋਜੈਕਟ ਤਹਿਤ ਅੱਜ ਵਾਰਡ ਨੰਬਰ 13 ਡੇਰਾ ਬਾਬਾ ਨਾਨਕ ਰੋਡ, ਬਟਾਲਾ ਕੰਮ ਸ਼ੁਰੂ ਕਰਵਾਉਣ ਦਾ ਨੀਂਹ ਪੱਥਰ ਵਾਰਡ ਵਾਸੀਆਂ ਦੀ ਮੌਜੂਦਗੀ ਵਿੱਚ ਰੱਖਿਆ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕੌਂਸਲਰ ਤੇ ਆਪ ਪਾਰਟੀ ਦੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਮਿੰਟਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦਿਨ ਰਾਤ ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਲੱਗੇ ਹੋਏ ਹਨ ਅਤੇ ਲੋਕਾਂ ਦੇ ਦੁੱਖ ਦਰਦ ਨੂੰ ਸਮਝਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਇਸ ਮੌਕੇ ਸਮੂਹ ਵਾਰਡ ਵਾਸੀਆਂ ਵੀ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਅਮਰੁੁਤ 2.0 ਤਹਿਤ 27 ਕਰੋੜ 34 ਦੀ ਲਾਗਤ ਵਾਲੇ ਇਸ ਪ੍ਰੋਜੈਕਟ ਤਹਿਤ ਪਾਣੀ ਦੀਆਂ ਦੋ ਵੱਡੀਆਂ ਟੈਂਕੀਆਂ ਕ੍ਰਮਵਾਰ 2 ਲੱਖ ਤੇ ਡੇਢ ਲੱਖ ਗੈਲਨ ਕਪੈਸਟੀ ਵਾਲੀਆਂ, 69.09 ਕਿਲੋਮੀਟਰ ਵਾਟਰ ਸਪਲਾਈ ਲਾਈਨ ਅਤੇ 10130 ਹਾਊਸ ਕੂਨੇਕਸ਼ਨ ਸ਼ਾਮਿਲ ਹਨ, ਜਿਸ ਨਾਲ 50 ਹਜ਼ਾਰ ਸ਼ਹਿਰ ਵਾਸੀਆਂ ਨੂੰ ਲਾਭ ਮਿਲੇਗਾ। ਐਮੀ ਪਿੰਡ, ਕੋਟਲਾ ਨਵਾਬ, ਡੇਰਾ ਬਾਬਾ ਨਾਨਕ ਰੋਡ, ਬੋਹੜਾਵਾਲ, ਉਜਾਗਰ ਨਗਰ ਅਤੇ ਸ਼ਹਿਰ ਦੇ ਅੰਦਰੂਨੀ ਇਲਾਕੇ ਵਿੱਚ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਕੰਮ ਦੇ ਟੈਂਡਰ ਪਾਸ ਹੋਣ ਉਪਰੰਤ ਕੰਮ ਸ਼ੁਰੂ ਕਰਵਾਇਆ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਕੇ ਉਨ੍ਹਾਂ ਨੂੰ ਰਾਹਤ ਪਹੁੰਚਾਈ ਜਾਵੇ, ਜਿਸ ਲਈ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਇਸ ਮੌਕੇ ਐਸ.ਡੀ.ਓ ਰਾਜ ਮਸੀਹ, ਕੌਂਸਲਰ ਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਮਿੰਟਾ, ਵਾਰਡ ਵਾਸੀ ਅਤੇ ਦੁਕਾਨਦਾਰ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande