
ਤਰਨ ਤਾਰਨ, 3 ਨਵੰਬਰ (ਹਿੰ. ਸ. )। ਕੰਵਲਜੀਤ ਸਿੰਘ ਬਾਜਵਾ, ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਹੀ ਹੇਠ ਵਿਜਡਮ ਸਕੂਲ ਆਫ਼ ਐਕੈਡਮਿਕਸ ਐਂਡ ਸਪੋਰਟਸ, ਤਰਨ ਤਾਰਨ ਦੇ ਵਿਦਿਆਰਥੀਆਂ ਵੱਲੋਂ ਜੁਡੀਸ਼ੀਅਲ ਕੌਰਟ ਕੰਮਪਲੈਕਸ ਤਰਨ ਤਾਰਨ ਵਿਖੇ “ਨਸ਼ਿਆਂ ਤੋਂ ਦੂਰ ਰਹੋ” ਵਿਸ਼ੇ ਤੇ ਨੁਕੜ ਨਾਟਕ ਕਰਵਾਇਆ ਗਿਆ। ਇਸ ਨੁੱਕੜ ਨਾਟਕ ਦਾ ਮੁੱਖ ਉਦੇਸ਼ ਲੋਕਾਂ ਅਤੇ ਕਾਨੂੰਨੀ ਭਾਈਚਾਰੇ ਵਿੱਚ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਸਮਾਜ ਵਿੱਚੋਂ ਇਸ ਬੁਰਾਈ ਨੂੰ ਖਤਮ ਕਰਨ ਲਈ ਸਾਂਝੇ ਯਤਨਾਂ ਦੀ ਮਹੱਤਤਾ ਬਾਰੇ ਸੁਨੇਹਾ ਦੇਣਾ ਸੀ। ਵਿਦਿਆਰਥੀਆ ਵੱਲੋਂ ਪੇਸ਼ ਕੀਤਾ ਗਿਆ ਨੁੱਕੜ ਨਾਟਕ ਸਾਰੇ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਪਸੰਦ ਕੀਤਾ ਗਿਆ। ਇਹ ਪਹਿਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਵਿਜਡਮ ਸਕੂਲ ਆਫ਼ ਐਕੈਡਮਿਕਸ ਐਂਡ ਸਪੋਰਟਸ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਵੱਲ ਇਕ ਮਹੱਤਵਪੂਰਨ ਕਦਮ ਹੈ ਜੋ ਨੌਜਵਾਨਾਂ ਨੂੰ ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਜੀਊਣ ਲਈ ਪ੍ਰੇਰਿਤ ਕਰਦੀ ਹੈ।ਇਸ ਉਪਰੰਤ ਕੰਵਲਜੀਤ ਸਿੰਘ ਬਾਜਵਾ, ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਨਵਦੀਪ ਸਿੰਘ, ਡਾਇਰੈਕਟਰ, ਵਿਜਡਮ ਸਕੂਲ ਆਫ਼ ਐਕੈਡਮਿਕਸ ਐਂਡ ਸਪੋਰਟਸ, ਤਰਨ ਤਾਰਨ ਦਾ ਵਿਸ਼ੇਸ਼ ਤੌਰ ਸਨਮਾਨ ਕੀਤਾ ਗਿਆ ਅਤੇ ਨੁੱਕੜ ਨਾਟਕ ਪੇਸ਼ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਹੌਸਲਾ ਅਫ਼ਜਾਈ ਕੀਤੀ ਗਈ ਨਸ਼ਿਆ ਤੌਂ ਹਮੇਸ਼ਾ ਦੂਰ ਰਹਿਣ ਬਾਰੇ ਪ੍ਰੇਰਿਤ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ