ਮੁੱਖ ਖੇਤੀਬਾੜੀ ਅਫਸਰ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਕਿਸਾਨਾਂ ਨੂੰ ਪਰਾਲੀ ਸਾੜੇ ਬਿਨਾਂ ਪ੍ਰਬੰਧਨ ਲਈ ਕੀਤਾ ਪ੍ਰੇਰਿਤ
ਫਾਜ਼ਿਲਕਾ 4 ਨਵੰਬਰ (ਹਿੰ. ਸ.)। ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅਗ ਲਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ। ਇਸ ਤਹਿਤ ਕਲਸਟਰ ਅਫਸਰ, ਨੋਡਲ ਅਫਸਰ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਲਗਾਤਾਰ ਫੀਲਡ ਵਿਚ ਹਨ। ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਖੇਤੀਬਾੜੀ ਵਿ
,


ਫਾਜ਼ਿਲਕਾ 4 ਨਵੰਬਰ (ਹਿੰ. ਸ.)। ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅਗ ਲਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ। ਇਸ ਤਹਿਤ ਕਲਸਟਰ ਅਫਸਰ, ਨੋਡਲ ਅਫਸਰ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਲਗਾਤਾਰ ਫੀਲਡ ਵਿਚ ਹਨ। ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਖੇਤੀਬਾੜੀ ਵਿਭਾਗ ਦੀ ਅਗਵਾਈ ਕਰਦਿਆਂ ਖੁਦ ਫੀਲਡ ਵਿਚ ਰਹਿੰਦਿਆਂ ਲਗਾਤਾਰ ਪਿੰਡਾਂ ਦਾ ਦੌਰਾ ਕਰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰ ਰਹੇ ਹਨ। ਇਸ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੇ ਸੁਝਾਏ ਤਰੀਕਿਆਂ ਅਨੁਸਾਰ ਪਰਾਲੀ ਦਾ ਨਿਬੇੜਾ ਕਰਨ ਲਈ ਵੀ ਪ੍ਰੇਰਿਤ ਕਰ ਰਹੇ ਹਨ।

ਮੁੱਖ ਖੇਤੀਬਾੜੀ ਅਫਸਰ ਨੇ ਪਿੰਡ ਜਮਾਲ ਕੇ, ਫਤੂ ਵਾਲਾ, ਮੌਜੇ ਵਾਲਾ ਤੇ ਬਘੇ ਕੇ ਹਿਠਾੜ, ਚੱਕ ਸੁਕੜ ਆਦਿ ਦਾ ਦੌਰਾ ਕਰ ਕਿਸਾਨਾਂ ਨੂੰ ਬਿਨਾਂ ਸਾੜੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪਿੰਡ ਬਘੇ ਕੇ ਉਤਾੜ ਵਿਖੇ ਪਹੁੰਚ ਅਸ਼ੋਕ ਕੁਮਾਰ ਦੀ 5 ਏਕੜ ਜਮੀਨ ਵਿਚ ਸੁਪਰਸੀਡਰ ਦੇ ਰਾਹੀਂ ਕਣਕ ਦੀ ਬਿਜਾਈ ਕਰਵਾਈ ਤੇ ਪਰਾਲੀ ਦਾ ਯੋਗ ਤਰੀਕੇ ਨਾਲ ਨਿਪਟਾਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਸਾਨ ਵੀਰ ਦਾ ਵੀ ਧੰਨਵਾਦ ਕੀਤਾ ਜੋ ਉਨ੍ਹਾਂ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਖੇਤੀਬਾੜੀ ਵਿਭਾਗ ਦੇ ਤਰੀਕਿਆਂ ਨੂੰ ਅਪਣਾਇਆ।

ਉਨ੍ਹਾਂ ਦੱਸਿਆ ਕਿ ਉਹ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨ ਭਰਾਵਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਤਾਂ ਜੋ ਪਰਾਲੀ ਦੀਆਂ ਘਟਨਾਵਾਂ ਨੂੰ ਜੀਰੋ ਫੀਸਦੀ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜਿਥੇ ਕਿਤੇ ਵੀ ਪਰਾਲੀ ਦੀਆਂ ਘਟਨਾਵਾਂ ਨਜਰ ਆਈਆਂ ਹਨ, ਨਾਲੋ-ਨਾਲ ਟੀਮਾਂ ਸਮੇਤ ਮੌਕੇ *ਤੇ ਪੁੱਜ ਕੇ ਅੱਗ ਬੁਝਾਈ ਜਾ ਰਹੀ ਹੈ ਤੇ ਪਰਾਲੀ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਤਾਂ ਦੂਸ਼ਿਤ ਹੁੰਦਾ ਹੇ ਹੀ ਸਗੋਂ ਜਮੀਨ ਨੂੰ ਵੀ ਨੁਕਸਾਨ ਪਹੁੰਚਦਾ ਹੈ ਤੇ ਜਮੀਨ ਦੇ ਖੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande