ਮੋਹਾਲੀ ਵਿਖੇ ਗੁਰੂ ਤੇਗ ਬਹਾਦਰ ਜੀ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ: ਡੀ. ਸੀ.
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 11 ਨਵੰਬਰ, 2025 ਸੀ ਸ਼ਾਮ ਨੂੰ ਮੋਹਾਲੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱ
.


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 11 ਨਵੰਬਰ, 2025 ਸੀ ਸ਼ਾਮ ਨੂੰ ਮੋਹਾਲੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ।

ਇਸ ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਅਧਿਕਾਰੀਆਂ ਦੀ ਸੱਦੀ ਇੱਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਸਮਾਗਮ ਸੈਕਟਰ 88, ਮੋਹਾਲੀ ਵਿਖੇ ਸਥਿਤ ਸਰਸ ਮੇਲਾ ਗਰਾਉਂਡ ਵਿਖੇ ਉਲੀਕਿਆ ਗਿਆ ਹੈ। ਸਮਾਗਮ ਦੀ ਸ਼ੁਰੂਆਤ ਸ਼ਾਮ 5: 30 ਵਜੇ ਹੋਵੇਗੀ ਜਿਸ ਦੌਰਾਨ ਢਾਡੀ ਜਥੇ ਵੱਲੋਂ ਬੀਰ-ਰਸੀ ਵਾਰਾਂ ਦਾ ਗਾਇਨ ਕਰਨ ਤੋਂ ਬਾਅਦ ਗੁਰੂ ਤੇਗ ਬਹਾਦਰ ਜੀ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਵਾਸਤੇ ਕੋਈ ਟਿਕਟ ਜਾਂ ਪਾਸ ਨਹੀਂ ਰੱਖਿਆ ਗਿਆ ਹੈ, ਬਲਕਿ ਸਮੂਹ ਸੰਗਤਾਂ ਨੂੰ ਇਸ ਵਾਸਤੇ ਖੁੱਲਾ ਸੱਦਾ ਦਿੱਤਾ ਜਾਂਦਾ ਹੈ। ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਆਉਣ ਵਾਲੀਆਂ ਸੰਗਤਾਂ ਦੇ ਬੈਠਣ ਅਤੇ ਵਾਹਨਾਂ ਦੀ ਪਾਰਕਿੰਗ ਲਈ ਸੁਚੱਜੇ ਇੰਤਜ਼ਾਮ ਕੀਤੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਮਲਵਿੰਦਰ ਸਿੰਘ ਕੰਗ ਵੀ ਇਹਨਾਂ ਸਮਾਗਮਾਂ ਦੌਰਾਨ ਸੰਗਤਾਂ ਦੇ ਦਰਸ਼ਨ ਕਰਨ ਲਈ ਉਚੇਚੇ ਤੌਰ ਤੇ ਪੁੱਜਣਗੇ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਕਮਿਸ਼ਨਰ ਨਗਰ ਨਿਗਮ ਪਰਮਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨਮੋਲ ਸਿੰਘ ਧਾਲੀਵਾਲ ਨੂੰ ਗਮਾਡਾ ਨਾਲ ਤਾਲਮੇਲ ਕਰਕੇ ਸਰਸ ਮੇਲਾ ਗਰਾਉਂਡ ਨੂੰ ਲੋਕਾਂ ਦੀ ਆਮਦ ਲਈ ਸੁਚੱਜੇ ਢੰਗ ਨਾਲ ਤਿਆਰ ਕਰਨ ਲਈ ਆਖਿਆ। ਉਹਨਾਂ ਕਿਹਾ ਕਿ ਸਮਾਗਮ ਦੌਰਾਨ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ ਇਸ ਲਈ ਜ਼ਿਲੇ ਦੇ ਵੱਖ ਵੱਖ ਵਿਭਾਗਾਂ ਨੂੰ ਡਿਊਟੀਆਂ ਸੌਂਪੀਆਂ ਗਈਆਂ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande